ਅਹਿਮ ਖ਼ਬਰ – ਪਾਵਰਕੌਮ ਨੇ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਉਦਯੋਗਕਾਰਾ ਨੂੰ ਵੱਡਾ ਝਟਕਾ
ਚੰਡੀਗੜ੍ਹ, 31 ਮਾਰਚ – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਉਦਯੋਗਕਾਰਾ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ। ਪੰਜਾਬ ਸਰਕਾਰ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਪ੍ਰਦਾਨ ਕੀਤੀ ਜਾਵੇਗੀ।
ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ । 1 ਅਪ੍ਰੈਲ ਤੋਂ ਵਧੀ ਹੋਈ ਦਰ ‘ਤੇ ਬਿਜਲੀ ਮਿਲੇਗੀ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪਾਵਰਕੌਮ ਨੇ ਇੱਕ ਸਰਕੂਲਰ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।