ਅਹਿਮ ਖ਼ਬਰ – “ਸਰਕਾਰ ਤੁਹਾਡੇ ਦੁਆਰ” ਤਹਿਤ ਗੋਲੇਵਾਲਾ ਵਿਖੇ ਜਨ ਸੁਵਿਧਾ ਕੈਂਪ 5 ਅਪ੍ਰੈਲ ਨੂੰ – ਬਲਜੀਤ ਕੌਰ
ਫ਼ਰੀਦਕੋਟ, 31 ਮਾਰਚ – (ਪੰਜਾਬ ਡਾਇਰੀ) “ਸਰਕਾਰ ਤੁਹਾਡੇ ਦੁਆਰ” ਤਹਿਤ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਮਿਤੀ 5 ਅਪ੍ਰੈਲ 2023 ਨੂੰ ਪਿੰਡ ਗੋਲੇਵਾਲਾ ਵਿਖੇ ਦਾਣਾ ਮੰਡੀ ਵਿੱਚ ਸਵੇਰੇ 10 ਵਜੇ ਸ਼ਿਕਾਇਤਾਂ ਸੁਣੀਆਂ ਜਾਣਗੀਆ। ਇਹ ਜਾਣਕਾਰੀ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਨੇ ਦਿੱਤੀ।
ਐਸ.ਡੀ.ਐਮ. ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹਿਣਗੇ ਤਾਂ ਜੋ ਮੌਕੇ ਉੱਪਰ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਹੋ ਸਕੇ ਅਤੇ ਉਨ੍ਹਾਂ ਨਾਲ ਸਬੰਧਤ ਸ਼ਿਕਾਇਤਾਂ ਅਧਿਕਾਰੀਆਂ ਨੂੰ ਸਮਾਂ ਬੱਧ ਤਰੀਕੇ ਨਾਲ ਹੱਲ ਕਰਨ ਲਈ ਫਾਰਵਰਡ ਕੀਤੀਆਂ ਜਾ ਸਕਣ।
ਉਨ੍ਹਾਂ ਪਿੰਡ ਗੋਲੇਵਾਲਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਾਣਾ ਮੰਡੀ ਵਿੱਚ ਸਵੇਰੇ 10 ਵਜੇ ਹਾਜ਼ਰ ਹੋ ਕੇ ਆਪਣੀ ਸ਼ਿਕਾਇਤਾਂ ਦਰਜ ਕਰਵਾਉਣ ।
Advertisement