Breaking- ਗੈਸ ਸਿਲੰਡਰ ਦੀ ਕੀਮਤ ਵਿੱਚ ਹੋਈ ਕਟੌਤੀ, 92 ਰੁਪਏ ਸਸਤਾ ਹੋਇਆ ਸਿਲੰਡਰ
1 ਅਪ੍ਰੈਲ – ਸਰਕਾਰੀ ਤੇਲ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਰਸੋਈ ਗੈਸ ਦੀ ਸਮੀਖਿਆ ਕਰਦੀ ਹੈ । ਤਾਜ਼ਾ ਖ਼ਬਰ ਅਨੁਸਾਰ ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਹੀ ਕਮਰਸ਼ੀਅਲ ਰਸੋਈ ਗੈਸ ਸਿਲੰਡਰ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ । ਅਪ੍ਰੈਲ ਨੂੰ ਕਮਰਸ਼ੀਅਲ ਰਸੋਈ ਗੈਸ ਦੀਆਂ ਕੀਮਤਾਂ ਵਿੱਚ 92 ਰੁਪਈ ਦੀ ਕਟੌਤੀ ਕੀਤੀ ਗਈ ਹੈ
ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਗਈ । ਘਰੇਲੂ ਗੈਸ ਸਿਲੰਡਰ ਦੀ ਕੀਮਤ ਪਹਿਲਾਂ ਵਾਲੀ ਹੈ । ਪਿਛਲੇ ਮਹੀਨੇ ਕੇਂਦਰ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਸੀ । ਜੇਕਰ ਵੇਖਿਆ ਜਾਵੇ ਤਾਂ ਹੁਣ ਤੇਲ ਕੰਪਨੀਆਂ ਨੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਸ਼ਨੀਵਾਰ ਨੂੰ 92 ਰੁਪਏ ਦੀ ਕਟੌਤੀ ਕੀਤੀ ਹੈ ।