ਅਹਿਮ ਖ਼ਬਰ – ਮੰਤਰੀ ਹਰਜੋਤ ਬੈਂਸ ਨੇ ਸਟੇਟ ਅਤੇ ਨੈਸ਼ਨਲ ਅਵਾਰਡ ਅਧਿਆਪਕਾਂ ਦੀ ਸੇਵਾ ਵਿੱਚ ਕੀਤਾ ਵਾਧਾ, ਪੜ੍ਹੋ ਖ਼ਬਰ
ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਾਨ ਨੂੰ ਬਹਾਲ ਕਰਦਿਆਂ ਉਹਨ੍ਹਾਂ ਦੇ ਸੇਵਾ ਕਾਲ ਵਿੱਚ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ । ਉਨ੍ਹਾਂ ਕਿਹਾ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।
ਪੰਜਾਬ ਦੇ ਸਟੇਟ ਅਤੇ ਨੈਸ਼ਨਲ ਅਵਾਰਡੀ ਅਧਿਆਪਕਾਂ ਦੇ ਸਨਮਾਨ ਨੂੰ ਬਹਾਲ ਕਰਦਿਆਂ ਇੱਕ ਅਤੇ ਦੋ ਸਾਲ ਦੇ ਸੇਵਾ ਵਾਧੇ ਨੂੰ ਬਹਾਲ ਕਰ ਦਿੱਤਾ ਹੈ।
ਪਿਛਲੀਆਂ ਸਰਕਾਰਾਂ ਨੇ 2018 ਤੋਂ ਬਾਅਦ ਦੇ ਅਧਿਆਪਕਾਂ ਨੂੰ ਸੇਵਾ ਵਾਧੇ ਤੋਂ ਬਾਹਰ ਕਰ ਦਿੱਤਾ ਸੀ।
Advertisementਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਕੌਮ ਨਿਰਮਾਤਾਵਾਂ ਦੇ ਸਨਮਾਨ ਬਹਾਲੀ ਲਈ ਵਚਨਬੱਧ ਹੈ।
— Harjot Singh Bains (@harjotbains) April 1, 2023