Breaking- ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ ਅੱਜ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ – ਰਾਜਪਾਲ ਸਿੰਘ
ਫਰੀਦਕੋਟ, 4 ਅਪ੍ਰੈਲ – (ਪੰਜਾਬ ਡਾਇਰੀ) ਵਧੀਕ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ. ਰਾਜਪਾਲ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973(ਐਕਟ ਨੰਬਰ 2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਰੀਦਕੋਟ ਅੰਦਰ 04 ਅਪ੍ਰੈਲ 2023 ਦਿਨ ਮੰਗਲਵਾਰ ਨੂੰ ਭਗਵਾਨ ਮਹਾਂਵੀਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੀਆਂ ਹੱਦਾਂ ਅੰਦਰ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜ ਖਾਨੇ ਪੂਰਨ ਤੌਰ ‘ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੁਕਮ ਹੋਟਲ ਅਤੇ ਢਾਬਿਆ ਤੇ ਮੀਟ/ ਅੰਡੇ ਬਨਾਉਣ ਅਤੇ ਵਿਕਰੀ ਕਰਨ ਤੇ ਵੀ ਪੂਰਨ ਤੌਰ ਤੇ ਹੁਕਮ ਲਾਗੂ ਹੋਣਗੇ। ਇਹ ਹੁਕਮ 04 ਅਪ੍ਰੈਲ 2023 ਲਈ ਲਾਗੂ ਰਹੇਗਾ।