ਅਹਿਮ ਖ਼ਬਰ – ਪ੍ਰਧਾਨ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ ਭਰੇ ਸੰਦੇਸ਼ ਭੇਜਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ, ਪੜ੍ਹੋ ਖ਼ਬਰ
8 ਅਪ੍ਰੈਲ – ਨੋਇਡਾ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸੰਦੇਸ਼ ਭੇਜਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟ ਅਨੁਸਾਰ ਦੋਸ਼ੀ ਕਿਸ਼ੋਰ ਨੇ ਇਕ ਮੀਡੀਆ ਹਾਊਸ ਨੂੰ ਈ-ਮੇਲ ਭੇਜ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ।
ਸਹਾਇਕ ਪੁਲਿਸ ਕਮਿਸ਼ਨਰ (ਨੋਇਡਾ) ਰਜਨੀਸ਼ ਵਰਮਾ ਨੇ ਦੱਸਿਆ ਕਿ ਬਿਹਾਰ ਦੇ ਇੱਕ 16 ਸਾਲਾ ਲੜਕੇ ਨੂੰ ਸ਼ੁੱਕਰਵਾਰ ਸਵੇਰੇ ਲਖਨਊ ਦੇ ਚਿਨਹਾਟ ਇਲਾਕੇ ਤੋਂ ਫੜ ਕੇ ਇੱਥੇ ਲਿਆਂਦਾ ਗਿਆ। ਉਨ੍ਹਾਂ ਨੇ ਦੱਸਿਆ ਕਿ ਈ-ਮੇਲ ਭੇਜਣ ਵਾਲਾ 11ਵੀਂ ਜਮਾਤ ਦਾ ਸਕੂਲੀ ਵਿਦਿਆਰਥੀ ਹੈ ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ 5 ਅਪ੍ਰੈਲ ਨੂੰ ਸੈਕਟਰ-20 ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਸੀ। ਧਮਕੀ ਈ-ਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਇੱਕ ਤਕਨੀਕੀ ਟੀਮ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਗਿਆ ਅਤੇ ਲਖਨਊ ਦੇ ਚਿਨਹਾਟ ਇਲਾਕੇ ‘ਚ ਉਸ ਦੀ ਮੌਜੂਦਗੀ ਦਾ ਪਤਾ ਲਗਾਇਆ ਗਿਆ।