Breaking- ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰੋੜੀਕਪੂਰਾ ਵਿਖੇ ਅਵੇਅਰਨੈਂਸ ਕੈਂਪ ਦਾ ਆਯੋਜਨ
ਫਰੀਦਕੋਟ, 11 ਅਪ੍ਰੈਲ – (ਪੰਜਾਬ ਡਾਇਰੀ) ਜਿਲ੍ਹਾ ਬਾਲ ਸੁਰੱਖਿਆ ਅਫਸਰ ਫਰੀਦਕੋਟ ਅਮਨਦੀਪ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰੋੜੀਕਪੂਰਾ ਵਿਖੇ ਅਵੇਅਰਨੈਸ ਕੈਪ ਦਾ ਆਯੋਜਨ ਕੀਤਾ ਗਿਆ ।
ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਦੇ ਕਾਉਂਸਲਰ ਮਾਲਤੀ ਜੈਨ ਵੱਲੋਂ ਬੱਚਿਆ ਨੂੰ ਬਾਲ ਸੋਸ਼ਣ, ਬੱਚਿਆਂ ਦੇ ਅਧਿਕਾਰਾ, ਨਸ਼ਿਆ ਦੇ ਬੁਰੇ ਪ੍ਰਭਾਵ, ਗੁੱਡ ਟੱਚ, ਬੈਡ ਟੱਚ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਉਹਨਾਂ ਨੇ ਨਸ਼ਿਆ ਦੇ ਬੱਚਿਆਂ ਤੇ ਪੈ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਬੱਚਿਆਂ ਅਤੇ ਸਕੂਲ ਦੇ ਸਟਾਫ ਨੂੰ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਣਾਏ ਬੱਚਿਆਂ ਵਿੱਚ ਨਸ਼ੀਲੇ ਪਦਾਰਥਾ ਦੀ ਵਰਤੋਂ ਅਤੇ ਨਜਾਇਜ਼ ਤਸਕਰੀ ਦੀ ਰੋਕਥਾਮ ਬਾਰੀ ਸਾਂਝੀ ਕਾਰਜ ਯੋਜਨਾ ਵੀ ਦੱਸਿਆ ਅਤੇ ਬੱਚਿਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਵਿਭਾਗ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਸਪੌਸਰਸ਼ਿਪ ਸਕੀਮ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਉਪਰੰਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਦੇ ਆਉਟਰੀਚ ਵਰਕਰ ਨੇਹਾ ਰਾਣੀ ਵੱਲੋਂ ਬੱਚਿਆਂ ਨੂੰ ਚਾਈਲਡ ਹੈਲਪ ਲਾਈਨ ਦੇ ਟੋਲ ਫਰੀ ਨੰਬਰ 1098 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।ਉਨ੍ਹਾਂ ਦੱਸਿਆ ਕਿ ਚਾਈਲਡ ਹੈਲਪ ਲਾਈਨ 0 ਤੋ 18 ਸਾਲ ਤੱਕ ਦੇ ਲਵਾਰਿਸ ,ਬੇਸਹਾਰਾ, ਗੁੰਮਸ਼ੁਦਾ ਆਦਿ ਬੱਚਿਆ ਦੀ ਮਦਦ ਕਰਦੀ ਹੈ ।ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ 1098 ਤੇ ਫੋਨ ਕਰਕੇ ਉਸ ਦੀ ਸੂਚਨਾਂ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਦਾ ਹੈ। ਇਸ ਤੋਂ ਇਲਾਵਾ ਬੱਚਿਆ ਅਤੇ ਸਟਾਫ ਨੂੰ ਬਾਲ ਵਿਆਹ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਕਿ ਲੜਕੀ ਦਾ ਵਿਆਹ 18 ਸਾਲ ਅਤੇ ਲੜਕੇ ਦਾ ਵਿਆਹ 21 ਸਾਲ ਦੀ ਉਮਰ ਤੋਂ ਪਹਿਲਾ ਕਰਨਾ ਕਾਨੂੰਨੀ ਜੁਰਮ ਹੈ ।
ਇਸ ਮੌਕੇ ਹੈੱਡ ਟੀਚਰ ਸ਼੍ਰੀਮਤੀ ਦੁਪਿੰਦਰ ਕੌਰ ਅਤੇ ਅਧਿਆਪਕ ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਕੁਲਵਿੰਦਰ ਸਿੰਘ ਹਾਜ਼ਰ ਸਨ।