ਅਹਿਮ ਖ਼ਬਰ – ਮੰਤਰੀ ਹਰਜੋਤ ਬੈਂਸ ਵੱਲੋਂ ਮਾਪਿਆਂ ਨੂੰ ਅਪੀਲ, ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ
ਚੰਡੀਗੜ੍ਹ, 12 ਅਪ੍ਰੈਲ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਤੋਂ ਪ੍ਰੀ-ਪ੍ਰਾਇਮਰੀ ਦੇ ਦਾਖਲੇ ਦੀ ਦੋ ਦਿਨਾਂ ਵਿਸ਼ੇਸ਼ ਮੁਹਿੰਮ ‘ਨੰਨ੍ਹੇ ਕਦਮ’ ਸ਼ੁਰੂ ਕੀਤੀ ਜਾ ਰਹੀ ਹੈ । ਜਿਸ ਵਿੱਚ ਸਕੂਲ ਸਟਾਫ ਤੇ ਪਤਵੰਤੇ ਸੱਜਣ ਨੰਨ੍ਹੇ ਫ਼ਰਿਸ਼ਤਿਆਂ ਨੂੰ ‘ਜੀ ਆਇਆਂ ਨੂੰ’ ਕਹਿਣਗੇ। ਮਾਪਿਆਂ ਨੂੰ ਅਪੀਲ ਹੈ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ।