ਅਹਿਮ ਖ਼ਬਰ – ਸੀਐਮ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਲਿਆ ਅਹਿਮ ਫੈਸਲਾ, ਪੜ੍ਹੋ
ਚੰਡੀਗੜ੍ਹ, 12 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਂਦੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ‘ਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ‘ਚ ਜੋ ਕੱਟ ਲਾਇਆ ਗਿਆ ਹੈ, ਉਸਦਾ ਖ਼ਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ । ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਨੇ ਕਿਹਾ ਕਿ ਅਸੀਂ ਹਰ ਮੁਸ਼ਕਿਲ ਸਮੇਂ ‘ਚ ਕਿਸਾਨਾਂ ਦੇ ਨਾਲ ਖੜ੍ਹੇ ਹਾਂ ।