Breaking- ਉਹ ਮਜੀਠੀਆ ਪਰਿਵਾਰ ਹੀ ਸੀ, ਜਿਸ ਨੇ ਕਾਤਲ ਨੂੰ ਆਪਣੇ ਘਰ ਡਿਨਰ ਕਰਵਾਇਆ – ਭਗਵੰਤ ਮਾਨ
ਉਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ਜਾਂ ਫਿਰ ਦੇਸ਼ਵਾਸੀਆਂ ਤੋਂ ਮੁਆਫ਼ੀ ਮੰਗੇ
ਚੰਡੀਗੜ੍ਹ, 14 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਮਜੀਠੀਆ ਨੂੰ ਨਿਸ਼ਾਨੇ ਤੇ ਲੈਂਦੇ ਹੋਇਆ ਕਿਹਾ ਕਿ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਘਟਨਾ ਵਾਪਰੀ ਸੀ ਉਹ ਬਹੁਤ ਹੀ ਦੁਖਾਂਤ ਭਰੀ ਹੈ । ਉਨ੍ਹਾਂ ਕਿਹਾ ਕਿ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਵਿੱਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਲੋਕਾਂ ਨੂੰ ਜ਼ਖ਼ਮੀ ਕਰਕੇ ਜਨਰਲ ਡਾਇਰ ਨੇ ਕਿਨ੍ਹਾਂ ਦੇ ਘਰ ਸ਼ਰਾਬ ਨਾਲ ਡਿਨਰ ਕੀਤਾ ਸੀ ? ਉਨ੍ਹਾਂ ਕਿਹਾ ਕਿ ਉਹ ਮਜੀਠੀਆ ਪਰਿਵਾਰ ਹੀ ਸੀ, ਜਿਸ ਨੇ ਕਾਤਲ ਨੂੰ ਆਪਣੇ ਘਰ ਡਿਨਰ ਕਰਵਾਇਆ, ਉਨ੍ਹਾਂ ਕਿਹਾ ਉਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ਜਾਂ ਫਿਰ ਦੇਸ਼ਵਾਸੀਆਂ ਤੋਂ ਮੁਆਫ਼ੀ ਮੰਗੇ ।
13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ ਨੂੰ ਜ਼ਖਮੀ ਕਰਕੇ ..ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? .ਮਜੀਠੀਆ ਪਰਿਵਾਰ ..ਜਿਸ ਪਰਿਵਾਰ ਨੇ ਕਾਤਲ ਨੂੰ ਡਿਨਰ ਕਰਾਇਆ ਓਹ ਪਰਿਵਾਰ ਜਾਂ ਤਾਂ ਮੇਰੀ ਗੱਲ ਦਾ ਖੰਡਨ ਕਰੇ ..ਜਾਂ ਫਿਰ ਦੇਸ਼ ਵਾਸੀਆਂ ਤੋਂ ਮਾਫ਼ੀ ਮੰਗੇ..
Advertisement— Bhagwant Mann (@BhagwantMann) April 13, 2023