Breaking- ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ, 27 ਅਪ੍ਰੈਲ ਤੱਕ ਰਹਿਣਗੇ ਹਿਰਾਸਤ ਵਿੱਚ
ਨਵੀਂ ਦਿੱਲੀ, 17 ਅਪ੍ਰੈਲ – ਅਦਾਲਤ ਨੇ ਸ਼ਰਾਬ ਨੀਤੀ ਘੁਟਾਲੇ ਦੀ ਜਾਂਚ ਕਰ ਰਹੀ ਈਡੀ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ, 27 ਅਪ੍ਰੈਲ ਤੱਕ ਭੇਜਿਆ ਨਿਆਂਇਕ ਹਿਰਾਸਤ ਵਿੱਚ । ਦੱਖਣੀ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 27 ਅਪ੍ਰੈਲ ਤੱਕ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ।
ਇਸ ਦੇ ਨਾਲ ਹੀ, ਈਡੀ ਨੇ ਅਦਾਲਤ ਨੂੰ ਕਿਹਾ ਹੈ ਕਿ ਉਹ ਇਸ ਮਹੀਨੇ ਦੇ ਅੰਤ ਤੱਕ ਮਾਮਲੇ ਵਿੱਚ ਚਾਰਜਸ਼ੀਟ ਦਾਖਲ ਕਰੇਗੀ। ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਗਈ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।