Breaking- ਕਾਰ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋਈ, ਇਹ ਹਾਦਸਾ ਸੰਤੁਲਨ ਵਿਗੜ ਜਾਣ ਕਾਰਨ ਹੋਇਆ
ਤਰਨਤਾਰਨ, 18 ਅਪ੍ਰੈਲ – ਇੱਕ ਭਿਆਨਕ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਇਹ ਹਾਦਸਾ ਤਰਨਤਾਰਨ ਵਿੱਚ ਵਾਪਰਿਆ ਹੈ । ਇੱਕ ਕਾਰ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ ਕਿਨਾਰੇ ਲੱਗੇ ਦਰਖਤ ਨਾਲ ਟਕਰਾ ਗਈ। ਜਿਸ ਕਾਰਨ 3 ਨੌਜਵਨਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਕਾਰ ਤੇ ਪਿੰਡ ਸਰਹਾਲੀ ਤੋਂ ਚੋਲਾ ਸਾਹਿਬ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਬਾਲਿਆਵਾਲੇ ਨੇੜੇ ਕਾਰ ਨੇ ਆਪਣਾ ਸੰਤੁਲਨ ਵਿਗੜ ਜਾਣ ਕਾਰਨ ਸੜਕ ਤੋਂ ਹੇਠਾਂ ਜਾ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ।