ਅਹਿਮ ਖ਼ਬਰ – ਲਾਲਜੀਤ ਭੁੱਲਰ ਨੇ ਕੇਂਦਰ ਸਰਕਾਰ ਤੋਂ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਵ ਦੀ ਕੀਤੀ ਮੰਗ
ਚੰਡੀਗੜ੍ਹ, 19 ਅਪ੍ਰੈਲ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਭੁੱਲਰ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲਿਆ । ਇਸ ਮੀਟਿੰਗ ਵਿੱਚ ਪਰਿਵਾਹਨ ਮੰਤਰੀ ਨਤਿਨ ਗਡਕਰੀ ਵੀ ਸ਼ਾਮਿਲ ਹੋਏ । ਲਾਲਜੀਤ ਭੁੱਲਰ ਨੇ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਨੂੰ ਬਦਲਣ ਅਤੇ ਰਾਜ ਨੂੰ 50% ਕੇਂਦਰੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਤੋਂ ਮੰਗ ਕੀਤੀ । ਉਨ੍ਹਾਂ ਨੈ (NH) ਨੈਸ਼ਨਲ ਹਾਈਵੇ ‘ਤੇ ਗਤੀ ਸੀਮਾ ਵਧਾਉਣ ਦੀ ਵੀ ਮੰਗ ਕੀਤੀ ।