Breaking- ਪੰਜਾਬ ਸਰਕਾਰ ਨੇ ਕੇਂਦਰ ਨੂੰ ਚਿੱਠੀ ਲਿਖੇ ਕੇ ਕੋਰੋਨਾ ਟੀਕੇ ਭੇਜਣ ਦੀ ਕੀਤੀ ਮੰਗ
ਚੰਡੀਗੜ੍ਹ, 19 ਅਪ੍ਰੈਲ – ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ, ਦੂਜੇ ਪਾਸੇ ਪੰਜਾਬ ਵਿੱਚ ਕੋਵਿਡ ਦਾ ਟੀਕਾ ਖਤਮ ਹੋ ਗਿਆ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਕੋਰੋਨਾ ਦੇ ਟੀਕੇ ਦੀ ਮੰਗ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਅਤੇ ਪੂਰੇ ਦੇਸ਼ ਵਿਚ ਖੁਰਾਕਾਂ ਖਤਮ ਹੋ ਗਈਆਂ ਹਨ ਕਿਉਂਕਿ ਕੰਪਨੀ ਨੇ ਉਨ੍ਹਾਂ ਨੂੰ ਬਣਾਉਣਾ ਬੰਦ ਕਰ ਦਿੱਤਾ ਹੈ, ਇਸ ਲਈ ਅਸੀਂ ਕੇਂਦਰ ਨੂੰ ਪੱਤਰ ਲਿਖ ਕੇ 35 ਹਜ਼ਾਰ ਖੁਰਾਕਾਂ ਦੀ ਮੰਗ ਕੀਤੀ ਹੈ। ਪੰਜਾਬ ਵਿਚ ਬਹੁਤ ਸਾਰੇ ਨੌਜਵਾਨ ਹਨ, ਜਿਨ੍ਹਾਂ ਨੇ ਬਾਹਰਲੇ ਦੇਸ਼ਾਂ ਵਿੱਚ ਜਾਣਾ ਹੈ, ਉਹ ਟੀਕੇ ਦੀ ਕਮੀ ਕਾਰਨ ਨਹੀਂ ਜਾ ਰਹੇ । ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ‘ਚ ਕੋਰੋਨਾ ਦੀ ਸਥਿਤੀ ਕਾਬੂ ਵਿੱਚ ਹੈ । ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਬੱਸ ਤੁਸੀਂ ਭੀੜ ਵਾਲੀ ਥਾਂ ‘ਤੇ ਜਾਓ ਤਾਂ ਮਾਸਕ ਜ਼ਰੂਰ ਪਾਓ ਅਤੇ ਸੁਰੱਖਿਅਤ ਦੂਰੀ ਬਣਾ ਕੇ ਰੱਖੋ।