Breaking- ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੁਕਸਾਨੀਆਂ ਗਈਆਂ ਫਸਲਾਂ ਦਾ ਦੌਰਾ ਕੀਤਾ, ਮਦਦ ਦੇਣ ਦਾ ਭਰੋਸਾ ਦਿੱਤਾ
ਚੰਡੀਗੜ੍ਹ, 20 ਅਪ੍ਰੈਲ – ਪੰਜਾਬ ਵਿੱਚ ਬੀਤੇ ਦਿਨੀਂ ਹੋਈ ਗੜ੍ਹੇਮਾਰੀ ਨਾਲ ਕਈ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਅਤੇ ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਨੂੰ ਮਦਦ ਦੇਣ ਦਾ ਭਰੋਸਾ ਦਿੱਤਾ ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਨਾਲ ਲੱਗਦੇ ਪਿੰਡਾ ਦਾ ਦੌਰਾ ਕੀਤਾ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ “ਖਰਾਬ ਹੋਈਆਂ ਫ਼ਸਲਾਂ ਦਾ ਜਲਦ ਮੁਆਵਜ਼ਾ ਦੇਣ ਦੀ ਗੱਲ ਕਹੀ । ਮੰਤਰੀ ਧਾਲੀਵਾਲ ਨੇ ਕਿਹਾ ਕਿ 2 ਦਿਨਾਂ ‘ਚ ਪ੍ਰਸ਼ਾਸ਼ਨ ਨੂੰ ਗਿਰਦਾਵਰੀ ਕਰਨ ਲਈ ਕਿਹਾ ਹੈ ਤਾਂ ਜੋ ਇਹਨਾਂ ਕਿਸਾਨਾਂ ਨੂੰ ਮੁਆਵਜਾ ਦਿਤਾ ਜਾ ਸਕੇ।