BIG NEWS- ਵਿਆਹ ਤੋਂ ਪਹਿਲਾਂ ਹੀ ਮੁੰਡੇ ਕੁੜੀ ਨਾਲ ਵਾਪਰਿਆ ਹਾਦਸਾ, ਪਰਿਵਾਰਕ ਮੈਂਬਰ ਘਬਰਾਏ
ਲੁਧਿਆਣਾ, 25 ਅਪ੍ਰੈਲ (ਜਗਬਾਣੀ)- ਥਾਣਾ ਲਾਡੋਵਾਲ ਅਧੀਨ ਪੈਂਦੇ ਇਲਾਕੇ ‘ਚ ਦਿੱਲੀ ਤੋਂ ਜਲੰਧਰ ਵੱਲ ਜਾ ਰਹੀ ਇਕ ਐਕਸ. ਯੂ. ਵੀ. ਗੱਡੀ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਤੋੜਦੇ ਹੋਏ 40 ਫੁੱਟ ਹੇਠਾਂ ਜਾ ਡਿੱਗੀ। ਇਸ ਦੌਰਾਨ ਕਾਰ ਸਵਾਰ ਇਕ ਕੁੜੀ ਅਤੇ ਮੁੰਡਾ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਥਾਣਾ ਲਾਡੋਵਾਲ ਦੀ ਪੁਲਸ ਅਤੇ ਪੀ. ਸੀ. ਆਰ. ਮੁਲਾਜ਼ਮ ਪਹੁੰਚੇ।
ਜਾਣਕਾਰੀ ਦਿੰਦੇ ਹੋਏ ਐਕਸ. ਯੂ. ਵੀ. ਗੱਡੀ ਚਾਲਕ ਨੇ ਦੱਸਿਆ ਕਿ ਉਸ ਦਾ ਵਿਆਹ ਹੋਣ ਵਾਲਾ ਹੈ ਅਤੇ ਉਹ ਆਪਣੀ ਮੰਗੇਸਰ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਵਿਅਕਤੀ ਸਾਹਮਣੇ ਆ ਗਿਆ, ਜਿਸ ਨੂੰ ਬਚਾਉਂਦੇ ਹੋਏ ਗੱਡੀ ਬੇਕਾਬੂ ਹੋ ਗਈ ਅਤੇ ਪੁਲ ਦੀ ਰੇਲਿੰਗ ਨੂੰ ਤੋੜਦੇ ਹੋਏ 40 ਫੁੱਟ ਹੇਠਾਂ ਜਾ ਡਿੱਗੀ।
ਇਸ ਦੌਰਾਨ ਕਾਰ ‘ਚ ਬੈਠੇ ਮੁੰਡਾ-ਕੁੜੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਮੁੰਡੇ-ਕੁੜੀ ਨਾਲ ਵਾਪਰੇ ਇਸ ਹਾਦਸੇ ਕਾਰਨ ਦੋਹਾਂ ਪਰਿਵਾਰਾਂ ਦੇ ਮੈਂਬਰ ਪੂਰੀ ਤਰ੍ਹਾਂ ਘਬਰਾ ਗਏ ਹਨ। ਫਿਲਹਾਲ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।