BREAKING NEWS- ਬੇਅਦਬੀ ਕਾਂਡ ਦੇ ਦੋਸ਼ੀ ਨੇ ਗਲਾ ਕੱਟ ਆਤਮਹੱਤਿਆ ਕਰਨ ਦੀ ਕੀਤੀ ਕੋਸ਼ਿਸ਼
ਫਰੀਦਕੋਟ, 27 ਅਪ੍ਰੈਲ (ਪੰਜਾਬ ਡਾਇਰੀ)- ਫਰੀਦਕੋਟ ਦੇ ਨੇੜਲੇ ਪਿੰਡ ਗੋਲੇਵਾਲਾ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਇੱਕ ਵਿਅਕਤੀ ਨੇ ਪੁਲਿਸ ਰਿਮਾਂਡ ਵਿੱਚ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਜਮਾਂ ਨੇ ਗੰਭੀਰ ਰੂਪ ਵਿੱਚ ਜਖਮੀ ਦੋਸ਼ੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਭਰਤੀ ਕਰਵਾਇਆ ਗਿਆ।
ਜਿਕਰਯੋਗ ਹੈ ਕਿ 23 ਅਪ੍ਰੈਲ ਨੂੰ ਗੋਲੇਵਾਲਾ ਵਿੱਚ ਕਾਰ ਸਵਾਰ 2 ਲੋਕਾਂ ਨੇ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਤੇ ਖਿਲਾਰੇ ਗਏ ਸਨ।ਸੀਸੀਟੀਵੀ ਫੁਟੇਜ ਦੇ ਅਧਾਰ ਤੇ ਦੋ ਵਿਅਕਤੀਆ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।
ਪੁਲਿਸ ਨੇ ਦੋਵੇਂ ਦੋਸੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ 28 ਅਪ੍ਰੈਲ ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਪੁਲਿਸ ਰਿਮਾਂਡ ਦੌਰਾਨ ਇੱਕ ਵਿਅਕਤੀ ਨੇ ਬਲੇਟ ਦੇ ਨਾਲ ਆਪਣਾ ਗੱਲਾ ਕੱਟ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।