ਅਮਰੀਕਾ ਵਿੱਚ ਹਾਰਟ ਅਟੈਕ ਆਉਣ ਕਰਕੇ ਪੰਜਾਬੀ ਨੌਜਵਾਨ ਦੀ ਮੌਤ
ਤਰਨਤਾਰਨ, 28 ਅਪ੍ਰੈਲ (ਬਾਬੂਸ਼ਾਹੀ)- ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋ ਗਈ ਹੈ ਨੌਜਵਾਨ ਦੀ ਉਮਰ ਤਕਰੀਬਨ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ। ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ l ਅਤੇ ਸਮੁੱਚਾ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ।
ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਸਮੇਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤੇ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਆਪਣੇ ਨੌਜਵਾਨ ਪੁੱਤਰ ਦੀਆਂ ਅੰਤਿਮ ਰਸਮਾਂ ਕਰਨ ਲਈ ਸਰਕਾਰ ਕੋਲੋਂ ਅਮਰੀਕਾ ਦੇ ਵੀਜੇ ਦੀ ਮੰਗ ਕੀਤੀ ਗਈ ਹੈ।