ਜਿਲ੍ਹੇ 246 ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ 3.16 ਲੱਖ ਰੁਪਏ ਦੀ ਰਾਸ਼ੀ ਜਾਰੀ –ਵਿਧਾਇਕ ਸੇਖੋਂ
ਫਰੀਦਕੋਟ 28 ਅਪ੍ਰੈਲ (ਪੰਜਾਬ ਡਾਇਰੀ)- ਵਿਧਾਇਕ ਫਰੀਦਕੋਟ ਸ਼ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਪ੍ਰਾਇਮਰੀ ਸਕੂਲਾਂ ਅੰਦਰ ਪ੍ਰੀ-ਪ੍ਰਾਇਮਰੀ ਜਮਾਤਾਂ ਚੱਲ ਰਹੀਆਂ ਹਨ। ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਉਣ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਹਾਸਲ ਕਰਨ ਲਈ ਤਿਆਰ ਕਰਨਾ ਅਤੇ ਉਹਨਾਂ ਦਾ ਸਰਵ-ਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮੰਤਵ ਲਈ ਪਲਾਨ ਸਕੀਮ ਵਿੱਚ ਪੰਜਾਬ ਦੇ 12846 ਸਕੂਲਾਂ ਲਈ 165.07 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ ਜਿਸ ਵਿੱਚ ਫਰੀਦਕੋਟ ਜਿਲ੍ਹੇ ਦੇ ਹਿੱਸੇ ਵਿੱਚ 246 ਸਕੂਲਾਂ ਲਈ 3.16 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।