ਪੰਜਾਬ ਨੈਸ਼ਨਲ ਬੈਂਕ ਦੇ ਕਰਮਚਾਰੀਆਂ ਦੀ ਕਾਰ ਨਹਿਰ ‘ਚ ਡਿੱਗੀ
ਪਠਾਨਕੋਟ, 1 ਮਈ (ਬਾਬੂਸ਼ਾਹੀ)- ਪਠਾਨਕੋਟ ਦੇ ਮਾਧੋਪੁਰ ਦੀ UBDC ਨਹਿਰ ‘ਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਪਠਾਨਕੋਟ ਦੇ ਪੰਜ ਕਰਮਚਾਰੀ ਦੀ ਕਾਰ ਡਿੱਗ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਇਨ੍ਹਾਂ ਪੰਜ ਕਰਮਚਾਰੀਆਂ ਵਿਚੋਂ ਦੋ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦੋਂਕਿ ਤਿੰਨ ਕਰਮਚਾਰੀਆਂ ਦੀ ਭਾਲ ਹਾਲੇ ਵੀ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ। ਪੁਲੀਸ ਵਲੋਂ ਨਹਿਰੀ ਵਿਭਾਗ ਨੂੰ ਪਾਣੀ ਬੰਦ ਕਰਨ ਲਈ ਕਿਹਾ ਗਿਆ, ਜਦਕਿ ਪੁਲਿਸ ਵੱਲੋਂ ਐਨਡੀਆਰਐਫ ਟੀਮ ਨੂੰ ਵੀ ਸੂਚਿਤ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਮਦਦ ਨਾਲ ਤਿੰਨਾਂ ਲਾਪਤਾ ਕਰਮਚਾਰੀਆਂ ਦਾ ਪਤਾ ਲਗਾਇਆ ਜਾ ਸਕੇ।