ਭਗਵੰਤ ਮਾਨ ਨੇ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਨੂੰ ਲੈ ਕੇ ਭਾਜਪਾ ’ਤੇ ਕੀਤਾ ਵੱਡਾ ਹਮਲਾ
ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ..ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜਨ ਚ ਮਾਰਕੀਟ ਫ਼ੀਸ 3% ਤੋਂ ਘਟਾ ਕੇ 2% ਕਰ ਦਿੱਤੀ ਅਤੇ RDF 3% ਤੋਂ 0% ਕੀਤਾ …ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ RDF ਕੁੱਲ 1000 ਕਰੋੜ
ਕੈਪਟਨ,ਜਾਖੜ, ਮਨਪੀੑਤ ਬਾਦਲ,ਬੈਂਸ ਭਰਾ.ਰਾਣਾ…— Bhagwant Mann (@BhagwantMann) May 4, 2023
Advertisement
ਚੰਡੀਗੜ੍ਹ, 4 ਮਈ (ਬਾਬੂਸ਼ਾਹੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਵੱਡਾ ਹਮਲਾ ਕੀਤਾ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜੀ ਸੀਜ਼ਨ ਵਿਚ ਮਾਰਕੀਟ ਫੀਸ 3 ਤੋਂ ਘਟਾ ਕੇ 2 ਫੀਸਦੀ ਕਰ ਦਿੱਤੀ ਹੈ ਤੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) 3 ਤੋਂ ਘਟਾਂ ਕੇ 0 ਕਰ ਦਿੱਤਾ ਹੈ। ਉਹਨਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦੇ ਨਾਂ ਲੈ ਕੇ ਪੁੱਛਿਆ ਹੈ ਕਿ ਕੀ ਉਹ ਕੇਂਦਰ ਸਰਕਾਰ ਕੋਲ ਇਹ ਮੁੱਦਾ ਚੁੱਕਣਗੇ।