ਬਰਗਾੜੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ, ਮੰਗੀ ਸੀ CBI ਦੀ ਕਲੋਜ਼ਰ ਰਿਪੋਰਟ
ਚੰਡੀਗੜ੍ਹ, 5 ਮਈ (ਪੰਜਾਬੀ ਜਾਗਰਣ)- ਬਰਗਾੜੀ ਮਾਮਲੇ ‘ਚ ਚੰਡੀਗੜ੍ਹ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਰਾਮ ਰਹੀਮ ਨੇ CBI ਦੀ ਕਲੋਜ਼ਰ ਰਿਪੋਰਟ ਦੀ ਮੰਗ ਕੀਤੀ ਸੀ। ਚੰਡੀਗੜ੍ਹ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸਾਲ 2015 ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰਨਾਂ ਖਿਲਾਫ਼ ਚੱਲ ਰਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ।