ਪੰਜਾਬੀ ਯੂਨੀਵਰਸਿਟੀ ਦੇ ਐਡਮਿਨ ਬਲਾਕ ਵਿਚ ਲੱਗੀ ਅੱਗ
ਪਟਿਆਲਾ, 25 ਮਈ (ਨਿਊਜ 18)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਡਮਿਨ ਬਲਾਕ ਵਿਚ ਅੱਜ ਸਵੇਰੇ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ ਡਿਊਟੀ ’ਤੇ ਆਉਂਦੇ ਸਮੇਂ ਮੁਲਾਜ਼ਮਾਂ ਨੇ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਉਨ੍ਹਾਂ ਨੇ ਐਡਮਿਨ ਬਲਾਕ ਦੇ ਮੁੱਖ ਦਰਵਾਜ਼ੇ ਦੇ ਉੱਪਰ ਦਾ ਸ਼ੀਸ਼ਾ ਤੋੜ ਕੇ ਅੰਦਰ ਲੱਗੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।