ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
ਫਰੀਦਕੋਟ, 14 ਜੂਨ (ਪੰਜਾਬ ਡਾਇਰੀ)- ਕਲਮਾਂ ਦੇ ਰੰਗ ਸਾਹਿਤ ਸਭਾ (ਰਜ਼ਿ.) ਫ਼ਰੀਦਕੋਟ ਵੱਲੋਂ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਚੈਰੀਟੇਬਲ ਸੁਸਾਇਟੀ (ਰਜਿ.) ਫ਼ਰੀਦਕੋਟ ਲੰਗਰ ਮਾਤਾ ਖੀਵੀ ਜੀ ਵਿਖੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਬੱਤ ਦੇ ਭਲੇ, ਸਭਾ ਦੀ ਸੁੱਖ-ਸ਼ਾਂਤੀ ਅਤੇ ਤਰੱਕੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ-ਪ੍ਰਬੰਧਕ ਅਤੇ ਪ੍ਰਸਿੱਧ ਸਮਾਜ ਸੇਵੀ ਕੈਪਟਨ ਧਰਮ ਸਿੰਘ ਗਿੱਲ ਅਤੇ ਪ੍ਰਬੰਧਕ ਕਮੇਟੀ ਨੇ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਸਭਾ ਦੀ 11 ਮੈਂਬਰੀ ਕਮੇਟੀ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਰੁਮਾਲਾ ਸਾਹਿਬ ਦੀ ਸੇਵਾ ਨਿਭਾਉਣ ਉਪਰੰਤ ਸਭਾ ਦੇ ਚੈਅਰਮੈਨ ਪ੍ਰੋ. ਬੀਰ ਇੰਦਰ ਸਰਾਂ ਨੇ ਕਿਹਾ ਕਿ ਸਾਹਿਤ ਸਮਾਜ ਦੀ ਸੇਵਾ ਤੋਂ ਇਲਾਵਾ ਸਾਨੂੰ ਅਧਿਆਤਮਿਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਸਭਾ ਦੇ ਜਨਰਲ ਸਕੱਤਰ ਜਸਵਿੰਦਰ ਜੱਸ ਅਤੇ ਪ੍ਰੈਸ ਸਕੱਤਰ ਪ੍ਰੋ. ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸਭਾ ਵੱਲੋਂ ਕਰਵਾਏ ਗਏ ਇਸ ਧਾਰਮਿਕ ਕਾਰਜ ਵਿੱਚ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਪਰਿਵਾਰਾਂ ਨੇ ਵੀ ਸ਼ਿਰਕਤ ਕੀਤੀ । ਇਸ ਮੌਕੇ ਸਭਾ ਦੇ ਪ੍ਰਧਾਨ ਸ਼੍ਰੀ ਕਸ਼ਮੀਰ ਮਾਨਾ ਅਤੇ ਮੀਤ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਦੱਸਿਆ ਕਿ ਉਕਤ ਧਾਰਮਿਕ ਕਾਰਜ ਵਿੱਚ ਸਭਾ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ ਅਤੇ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ। ਸਭਾ ਹਮੇਸ਼ਾਂ ਹੀ ਸਾਹਿਤ, ਸਮਾਜ ਅਤੇ ਅਧਿਆਤਮਿਕਤਾ ਦੇ ਖ਼ੇਤਰ ਵਿੱਚ ਲਗਾਤਾਰ ਯੋਗਦਾਨ ਪਾਉੰਦੀ ਰਹੇਗੀ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ ਗਰਾਈਂ, ਮੀਤ ਪ੍ਰਧਾਨ ਰਾਜ ਗਿੱਲ ਭਾਣਾ, ਖਜ਼ਾਨਚੀ ਸੁਖਵੀਰ ਸਿੰਘ ਬਾਬਾ, ਕਾਨੂੰਨੀ ਸਲਾਹਕਾਰ ਪ੍ਰਦੀਪ ਸਿੰਘ, ਮੀਡੀਆ ਸਕੱਤਰ ਗਗਨ ਸਤਨਾਮ, ਮੈਂਬਰ ਭੁਪਿੰਦਰ ਪਰਵਾਜ਼, ਕਿਰਨਪਾਲ ਕੌਰ, ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਸੁਪਰਡੈਂਟ, ਰਣਬੀਰ ਸਿੰਘ, ਪਰਮਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।