ਹਾਈਕੋਰਟ ਵੱਲੋਂ ਜਗਦੀਸ਼ ਭੋਲੇ ਨੂੰ ਵੱਡੀ ਰਾਹਤ
ਚੰਡੀਗੜ੍ਹ, 16 ਜੂਨ (ਨਿਊਜ 18)- ਹਾਈਕੋਰਟ ਨੇ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਜਗਦੀਸ਼ ਭੋਲੇ ਨੂੰ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ।
ਦੱਸ ਦਈਏ ਕਿ ਜਗਦੀਸ਼ ਭੋਲਾ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਹਾਈਕੋਰਟ ਨੇ ਅਖੰਡ ਪਾਠ ਦੇ ਭੋਗ ਤੇ 19 ਜੂਨ ਨੂੰ ਸ੍ਰੀ ਕੀਰਤਪੁਰ ਸਾਹਿਬ ‘ਚ ਅਸਥੀਆਂ ਦੇ ਵਿਸਰਜਣ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਭੋਲਾ ਪੁਲਿਸ ਕਸਟੱਡੀ ‘ਚ ਰਹਿੰਦਿਆਂ ਸਾਰੀਆਂ ਰਸਮਾਂ ਪੂਰੀਆਂ ਕਰੇਗਾ।
ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।
Advertisement