ਵੱਡੀ ਖ਼ਬਰ : ਨਹੀਂ ਦਿੱਤਾ ਅਸ਼ਵਨੀ ਸ਼ਰਮਾ ਨੇ ਬੀਜੇਪੀ ਦੀ ਪੰਜਾਬ ਇਕਾਈ ਦੀ ਪ੍ਰਧਾਨਗੀ ਤੋਂ ਅਸਤੀਫ਼ਾ
Advertisement
ਚੰਡੀਗੜ੍ਹ, 3 ਜੁਲਾਈ (ਈਟੀਵੀ ਭਾਰਤ)- ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਤੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਨਹੀਂ ਦਿੱਤਾ ਹੈ। ਇਹ ਪੁਸ਼ਟੀ ਪੰਜਾਬ ਭਾਜਪਾ ਦੇ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਕੀਤੀ ਹੈ।
ਉਨ੍ਹਾਂ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਨੇ ਇਹੋ ਜਿਹਾ ਕੋਈ ਫੈਸਲਾ ਨਹੀਂ ਕੀਤਾ ਹੈ। ਦੂਜੇ ਪਾਸੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਲਿਆ ਗਿਆ ਫੈਸਲਾ ਹੀ ਸਭ ਤੋਂ ਉੱਪਰ ਹੋਵੇਗਾ।
ਜ਼ਿਕਰਯੋਗ ਹੈ ਕਿ ਪਹਿਲਾਂ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਸੀ ਕਿ ਬੀਜੇਪੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਬੀਜੇਪੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਭਾਜਪਾ ਦਾ ਅਗਲਾ ਪੰਜਾਬ ਪ੍ਰਧਾਨ ਥਾਪਿਆ ਜਾ ਰਿਹਾ ਹੈ। ਹਾਲਾਂਕਿ ਇਸਦੀ ਦਫਤਰੀ ਪੁਸ਼ਟੀ ਹੋਣੀ ਬਾਕੀ ਸੀ।