ਮਕਾਨ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ 3 ਦੀ ਮੌਤ
ਫਰੀਦਕੋਟ, 12 ਜੁਲਾਈ (ਬਾਬੂਸ਼ਾਹੀ)- ਪੰਜਾਬ ਦੇ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੈ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ।
ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਵਿੱਚ ਬੁੱਧਵਾਰ ਤੜਕੇ 4 ਵਜੇ ਦੇ ਕਰੀਬ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।
ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ। ਜਦਕਿ ਉਨ੍ਹਾਂ ਦੇ ਗੁਆਂਢ ਦੀ 15 ਸਾਲਾ ਲੜਕੀ ਮਨੀਸ਼ਾ ਜ਼ਖਮੀ ਹੋ ਗਈ, ਜੋ ਕਿ ਆਪਣੇ ਘਰ ਸੁੱਤੀ ਹੋਈ ਸੀ।
Advertisement