DC ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ
* ਜੰਗਲਾਤ ਵਿਭਾਗ ਅਤੇ ਸੀਐਮ ਭਗਵੰਤ ਮਾਨ ਦੇ ਅਧਿਕਾਰਤ ਬੈਨਰ ‘ਤੇ ਵੀ ਲਿਖੇ ਨਾਅਰੇ
ਬਰਨਾਲਾ, 12 ਜੁਲਾਈ (ਬਾਬੂਸ਼ਾਹੀ)- ਗੁਰਪਤਵੰਤ ਪੰਨੂ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਵਾਇਰਲ ਵੀਡੀਓ ‘ਚ ਪੰਨੂੰ ਨੇ ਕੈਨੇਡਾ ‘ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਰਦੇ ਹੋਏ ਭਾਰਤ ‘ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ।
ਜਾਣਕਾਰੀ ਅਨੁਸਾਰ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ ਅਤੇ ਜੰਗਲਾਤ ਵਿਭਾਗ ਅਤੇ ਸੀਐਮ ਭਗਵੰਤ ਮਾਨ ਦੇ ਅਧਿਕਾਰਤ ਬੈਨਰ ‘ਤੇ ਵੀ ਨਾਅਰੇ ਲਿਖੇ ਗਏ ਹਨ।
ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਤੋਂ ਤੁਰੰਤ ਬਾਅਦ ਬਰਨਾਲਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਦਿਨ ਚੜ੍ਹਨ ਤੋਂ ਪਹਿਲਾਂ ਹੀ ਜਿਨ੍ਹਾਂ ਥਾਵਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ, ਉਨ੍ਹਾਂ ‘ਤੇ ਪੇਂਟ ਕਰ ਦਿੱਤਾ ਗਿਆ ਸੀ।
ਡੀਸੀ ਦਫ਼ਤਰ ਅਤੇ ਰਿਹਾਇਸ਼ ਦੇ ਬੋਰਡਾਂ ਨੂੰ ਚਿੱਟਾ ਰੰਗ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਕੰਧ ‘ਤੇ ਲਿਖਿਆ ਹੋਇਆ ਹੈ ਕਿ ‘ਜਿੱਥੇ ਫੁੱਲ ਤੋੜਨ ਦੀ ਮਨਾਹੀ ਹੈ।’
ਇੱਕ ਥਾਂ ਲਿਖਿਆ ਹੈ “ਜਿੱਥੇ ਪਿਸ਼ਾਬ ਕਰਨਾ ਮਨ੍ਹਾ ਹੈ।” ਜਦਕਿ ਜੰਗਲਾਤ ਵਿਭਾਗ ਦੇ ਬੋਰਡ ‘ਤੇ ਅੱਜ ਵੀ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ।