CM ਮਾਨ ਦਾ ਐਲਾਨ- ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਬੱਸ ਸਹੂਲਤ
ਚੰਡੀਗੜ੍ਹ, 17 ਜੁਲਾਈ (ਨਿਊਜ 18)- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ।
ਇਸ ਯੋਜਨਾ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ’ਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ।
ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ।
ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ.. pic.twitter.com/RLHIYWGt52
— Bhagwant Mann (@BhagwantMann) July 16, 2023
ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਉਡਾਣ ਭਰਨ ਦਾ ਸ਼ਾਨਦਾਰ ਨਜ਼ਾਰਾ ਦੇਖਣ ਵਾਲੇ ਵਿਦਿਆਰਥੀਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਚੰਦਰਯਾਨ-3 ਦੀ ਲਾਂਚਿੰਗ ਦੇ ਤਜਰਬੇ ਸਾਂਝੇ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲਜ਼ ਆਫ ਐਮੀਨੈਂਸ ਵਿੱਚੋਂ ਚੁਣੇ ਗਏ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਆਉਣ ਵਾਲੇ ਦਿਨਾਂ ’ਚ 13 ਵੱਖ-ਵੱਖ ਪ੍ਰਾਜੈਕਟਾਂ ’ਤੇ ਹੋਰ ਪੁਲਾੜ ਤੇ ਮਿਜ਼ਾਈਲਾਂ ਸਬੰਧੀ ਪ੍ਰੋਗਰਾਮ ਉਲੀਕੇ ਜਾਣਗੇ ਤੇ ਇਨ੍ਹਾਂ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨਕ ਤੇ ਤਕਨੀਕੀ ਗਿਆਨ ’ਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ’ਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।