ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਔਰਤਾਂ ਨੂੰ ਜਾਗਰੂਕ ਕੀਤਾ
ਫਰੀਦਕੋਟ, 3 ਅਗਸਤ (ਪੰਜਾਬ ਡਾਇਰੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਫਰੀਦਕੋਟ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਖੋਖਰ ਮੁਹੱਲਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਔਰਤਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਮੇਂ ਸਰਕਲ ਸੁਪਰਵਾਈਜ਼ਰ ਮਹਿੰਦਰ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਹਫ਼ਤਾ ਮਿਤੀ 1 ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਧ ਤੋਂ ਵੱਧ ਮਾਵਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਹੈ ਜੋ ਬੱਚੇ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ, ਨਾਲ ਹੀ ਮਾਂ ਵੀ ਸੁਰੱਖਿਅਤ ਰਹਿੰਦੀ ਹੈ ਜੇਕਰ ਉਹ ਬੱਚੇ ਨੂੰ ਆਪਣਾ ਦੁੱਧ ਪਿਲਾ ਰਹੀ ਹੈ। ਇਸ ਮੌਕੇ ਦੁੱਧ ਪਿਲਾਊ ਮਾਵਾਂ ਤੋਂ ਇਲਾਵਾ ਆਂਗਣਵਾੜੀ ਵਰਕਰ, ਸਰਲਾ ਦੇਵੀ ਅਤੇ ਆਂਗਣਵਾੜੀ ਹੈਲਪਰਜ ਸੰਤੋਸ਼ ਰਾਣੀ, ਮੇਲੋ ਰਾਣੀ ਵੀ ਹਾਜ਼ਰ ਸਨ।