ਸਪੀਕਰ ਸੰਧਵਾਂ ਨੇ ਸੁਖਵਿੰਦਰ ਸਿੰਘ ਧਾਲੀਵਾਲ ਨੂੰ ਰਾਈਸ ਮਿੱਲ ਐਸੋਸੀਏਸ਼ਨ ਦਾ ਪ੍ਰਧਾਨ ਬਣਨ ਦੇ ਦਿੱਤੀ ਮੁਬਾਰਕਬਾਦ
ਫਰੀਦਕੋਟ, 12 ਅਗਸਤ (ਪੰਜਾਬ ਡਾਇਰੀ)- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਹਲਕਾ ਕੋਟਕਪੂਰਾ ਦੀ ਸ਼ੈਲਰ ਐਸੋਸੀਏਸ਼ਨ ਵਲੋਂ ਸ. ਸੁਖਵਿੰਦਰ ਸਿੰਘ ਧਾਲੀਵਾਲ ਨੂੰ ਰਾਈਸ ਮਿੱਲ ਐਸੋਸੀਏਸ਼ਨ ਕੋਟਕਪੂਰਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਤੇ ਸਪੀਕਰ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਬੋਲਦਿਆਂ ਰਾਈਸ ਮਿੱਲ ਐਸੋਸੀਏਸ਼ਨ ਪ੍ਰਧਾਨ ਸ. ਸੁਖਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸੌਂਪੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਸਪੀਕਰ ਸ. ਸੰਧਵਾਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ਼ ਹੈ ਕਿ ਸੁਖਵਿੰਦਰ ਸਿੰਘ ਧਾਲੀਵਾਲ ਰਾਈਸ ਮਿੱਲ ਐਸੋਸੀਏਸ਼ਨ ਦੀ ਬਿਹਤਰੀ ਅਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਕਦਮ ਉਠਾਉਣਗੇ।
ਚੇਅਰਮੈਨ ਮਾਰਕਿਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਐਡਵੋਕਟ ਬੀਰਇੰਦਰ ਸਿੰਘ ਸੰਧਵਾਂ ਅਤੇ ਆਪ ਨੁਮਾਇੰਦੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਵੀ ਉਨ੍ਹਾਂ ਨੂੰ ਪ੍ਰਧਾਨ ਬਣਨ ਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ।