ਬਾਬਾ ਫ਼ਰੀਦ ਪਬਲਿਕ ਸਕੂਲ ਨੇ ਸ਼ੂਟਿੰਗ ਮੁਕਾਬਲਿਆਂ ਵਿੱਚ ਓਵਰਆਲ ਟਰਾਫੀ ਪ੍ਰਾਪਤ ਕਰਕੇ ਸਕੂਲ ਦਾ ਨਾਂ ਕੀਤਾ ਰੋਸ਼ਣ
ਫ਼ਰੀਦਕੋਟ, 21 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਖਿਡਾਰੀਆਂ ਨੇ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਸ਼ੂਟਿੰਗ ਰੇਂਜ ਵਿੱਚ ਆਯੋਜਿਤ ਕਰਵਾਏ ਗਏ “ਸ. ਚੜ੍ਹਤ ਸਿੰਘ ਸ਼ੂਟਿੰਗ ਮੁਕਾਬਲੇ” ਦੌਰਾਨ 10 ਮੀ. ਏਅਰ ਪਿਸਟਲ ਅਤੇ 10 ਮੀ.ਮੀਟਰ ਏਅਰ ਰਾਈਫ਼ਲ .177 ਕੈਲੀਬਰ ਮੁਕਾਬਲੇ ਵਿੱਚ ਓਵਰਆਲ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।
ਇਸ ਮੌਕੇ ਸ. ਅਜੈ ਪਾਲ ਸਿੰਘ ਬਰਾੜ, ਪ੍ਰਧਾਨ, ਸ. ਦਵਿੰਦਰ ਸਿੰਘ ਸੇਖੋ, ਜਨਰਲ ਸਕੱਤਰ, ਸ. ਰਾਜਪਾਲ ਸਿੰਘ ਅਤੇ ਸ. ਸ਼ਿਵਜੀਤ ਸੰਘਾ ਵੀ ਮੌਜੂਦ ਸਨ। ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ ਸ਼ੂਟਿੰਗ ਮੁਕਾਬਲੇ ਵਿੱਚ ਇਲਾਕੇ ਦੇ 10 ਸਕੂਲਾਂ ਦੇ ਲੱਗਭੱਗ 60 ਖਿਡਾਰੀਆਂ ਨੇ ਹਿੱਸਾ ਲਿਆ। ਕੋਚ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਖਿਡਾਰਨ ਸੁਖਮਨਜੋਤ ਕੌਰ ਨੇ 15 ਪੁਆਇੰਟ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ । ਹਰਮਨਜੀਤ ਕੌਰ ਅਤੇ ਅਰਸ਼ਦੀਪ ਸਿੰਘ ਨੇ 10 ਪੁਆਇੰਟ ਹਾਸਲ ਕਰਕੇ ਸਿਲਵਰ ਮੈਡਲ ਜਿੱਤੇ।
ਇਸੇ ਤਰਾਂ ਹੀ ਅਸ਼ਮਾਨ ਸਿੰਘ ਨੇ ਵੀ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਮਿਸਲ ਸਤਲੁਜ ਦੀ ਮੈਨੇਜਮੈਟ ਕਮੇਟੀ ਵੱਲੋਂ ਡਾ. ਗੁਰਇੰਦਰ ਮੋਹਨ ਸਿੰਘ ਜੀ ਦਾ ਵੀ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਗਿਆ। ਫ਼ਿਰ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਜੇਤੂ ਖਿਡਾਰੀਆਂ ਅਤੇ ਉਹਨਾ ਦੇ ਕੋਚ ਸਹਿਬਾਨ ਨੂੰ ਸਕੂਲ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਇਹਨਾਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਅਤੇ ਆਪਣਾ ਅਸ਼ੀਰਵਾਦ ਦਿੰਦਿਆ ਕਿਹਾ ਕਿ ਸਾਨੂੰ ਆਪਣੇ ਹੋਣਹਾਰ ਖਿਡਾਰੀਆਂ ਉੱਤੇ ਬੇਹੱਦ ਫ਼ਖਰ ਹੈ, ਜਿਹਨਾਂ ਨੇ ਇਹ ਟਰਾਫ਼ੀ ਅਤੇ ਮੈਡਲ ਜਿੱਤ ਕੇ ਸਕੂਲ ਦਾ ਨਾਮ ਇਲਾਕੇ ਵਿੱਚ ਰੌਸ਼ਨ ਕੀਤਾ ਹੈ।