ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ : ਜਿੰਪਾ
– ਕੈਬਨਿਟ ਮੰਤਰੀ ਨੇ ਵਾਰਡ ਨੰਬਰ 8 ਅਤੇ 11 ਵਿੱਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ।
ਹੁਸ਼ਿਆਰਪੁਰ, 2 ਅਕਤੂਬਰ (ਬਾਬੂਸ਼ਾਹੀ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੇ ਖੇਡਾਂ ਨੂੰ ਪ੍ਰਫੁੱਲਤ ਕਰਨਾ ਹੋਵੇ, ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਹੋਵੇ ਜਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੋਵੇ, ਹਰ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹ ਵਾਰਡ ਨੰਬਰ 8 ਅਤੇ 11 ਵਿੱਚ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰੰਜੀਤਾ ਚੌਧਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰਡ ਨੰਬਰ 8 ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਜਦੋਂਕਿ ਵਾਰਡ ਨੰਬਰ 13 ਵਿੱਚ 17 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਇੱਕ ਸਾਲ ਵਿੱਚ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿੱਚ ਵਿਕਾਸ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਕੰਮ ਚੱਲ ਰਿਹਾ ਹੈ ਅਤੇ ਕਈ ਥਾਵਾਂ ਤੋਂ ਕੂੜਾ ਇਕੱਠਾ ਕਰ ਲਿਆ ਗਿਆ ਹੈ ਅਤੇ ਹੋਰ ਰਿਹਾਇਸ਼ੀ ਥਾਵਾਂ ਤੋਂ ਵੀ ਡੰਪ ਹਟਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਮੌਕੇ ਕੌਂਸਲਰ ਮੁਖੀ ਰਾਮ, ਅਜੇ ਮੋਹਨ ਬੱਬੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।