ਜ਼ਿਲੇ ਵਿੱਚ 13 ਵੱਖ ਵੱਖ ਥਾਵਾਂ ਤੇ 8 ਯੋਗ ਟੀਚਰ ਦੇ ਰਹੇ ਹਨ ਯੋਗਾ ਦੀ ਟਰੇਨਿੰਗ
-76694-00500 ’ਤੇ ਮਿਸਡ ਕਾਲ ਦੇ ਕੇ ਮੁਫ਼ਤ ’ਚ ਜੁੜ ਸਕਦੇ ਹਨ ਸ਼ਹਿਰ ਵਾਸੀ
ਫ਼ਰੀਦਕੋਟ, 10 ਅਕਤੂਬਰ (ਪੰਜਾਬ ਡਾਇਰੀ)- ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਨਿਵੇਕਲੀ ਪਹਿਲ ਹੈ। ਇਸ ਯੋਜਨਾ ਦੇ ਤਹਿਤ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਯੋਗ ਦੇ ਲਈ 13 ਸੈਂਟਰ ਚੁਣੇ ਗਏ ਹਨ ਅਤੇ ਇਹ ਯੋਗਾ ਟਰੇਨਰ ਇੱਕ ਘੰਟੇ ਵਿੱਚ 5 ਯੋਗਾ ਦੇ ਪ੍ਰੋਗਰਾਮ ਕਰਵਾਉਣਗੇ।
ਇਨ੍ਹਾਂ ਯੋਗਸ਼ਾਲਾਵਾਂ ’ਚ 8 ਸਿਖਲਾਈ ਕੋਚ ਕੰਮ ਕਰ ਰਹੇ ਹਨ। ਇਹ ਯੋਗ ਕਲਾਸਾਂ ਭਗਤ ਸਿੰਘ ਪਾਰਕ, ਸਰਕਾਰੀ ਬ੍ਰਿੰਜਿਦਰਾ ਕਾਲਜ, ਪ੍ਰਾਚੀਨ ਸ਼ਿਵ ਮੰਦਿਰ, ਰਾਇਲ ਸਿਟੀ, ਗੁਰੂ ਨਾਨਕ ਪਾਰਕ, ਡੋਗਰ ਬਸਤੀ ਗਲੀ ਨੰ-11,ਡੋਗਰ ਬਸਤੀ ਗਲੀ ਨੰ-9, ਅਜੀਤ ਨਗਰ ਪਾਰਕ, ਮਾਤਾ ਖੀਵੀ ਜੀ ਗੁਰਦੁਆਰਾ, ਗੁਰੂ ਨਾਨਕ ਕਲੋਨੀ, ਗੁਰੂ ਨਾਨਕ ਕਲੋਨੀ ਸਾਹਮਣੇ ਜਿੰਦਲ ਹਸਪਤਾਲ, ਰੈਸਟ ਹਾਊਸ ਅਤੇ ਗਿਆਨੀ ਜੈਲ ਸਿੰਘ ਕਲੋਨੀ ਵਿਖੇ ਚੱਲ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ’ਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫਰੀ ਨੰਬਰ 76694-00500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ. ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ’ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjab.gov.in ’ਤੇ ਈਮੇਲ ਭੇਜ ਸਕਦੇ ਹਨ।