ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 12 ਕਿਲੋ ਹੈਰੋਇਨ ਸਮੇਤ ਇਕ ਕਾਬੂ
Advertisement
ਅੰਮ੍ਰਿਤਸਰ, 23 ਅਕਤੂਬਰ (ਰੋਜਾਨਾ ਸਪੋਕਸਮੈਨ)- ਐਸਐਸਓਸੀ ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 12 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ।
ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਫੜੇ ਗਏ ਵਿਅਕਤੀ ਦਾ ਨਸ਼ਾ ਤਸਕਰ ਰਣਜੀਤ ਉਰਫ਼ ਚੀਤਾ ਨਾਲ ਸਿੱਧਾ ਸਬੰਧ ਹੈ, ਜਿਸ ਨੂੰ 20 ਮਈ ਨੂੰ 532 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦਾ ਭਰਾ ਸਰਵਣ ਸਿੰਘ ਭੋਲਾ ਅਮਰੀਕਾ ਤੋਂ ਉਸ ਤੋਂ ਕੰਮ ਕਰਵਾਉਂਦਾ ਸੀ। ਇਸ ਵਿਚ ਡਰੋਨ ਦੀ ਵਰਤੋਂ ਨਾਲ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ।