ਪੰਜਾਬ ‘ਚ ਸੰਘਣੀ ਧੁੰਦ ਕਾਰਨ 30 ਤੋਂ ਵੱਧ ਵਾਹਨ ਆਪਸ ‘ਚ ਟਕਰਾਏ, 1 ਦੀ ਮੌ.ਤ, 6 ਜ਼.ਖ਼.ਮੀ
Advertisement
ਚੰਡੀਗੜ੍ਹ, 13 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ‘ਚ ਧੂੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ 30 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਲੋਕ ਗੰਭੀਰ ਬਣੇ ਹੋਏ ਹਨ। ਮ੍ਰਿਤਕ ਨੌਜਵਾਨ ਸਰਹਿੰਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਪੰਜਾਬ ਰੋਡਵੇਜ਼ ਦੀ ਇੱਕ ਬੱਸ ਵੀ ਸ਼ਾਮਲ ਹੈ। ਇਸ ਹਾਦਸੇ ਕਾਰਨ ਸੜਕ ’ਤੇ ਲੰਮਾ ਜਾਮ ਵੀ ਲੱਗ ਗਿਆ।