ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਆਨਲਾਈਨ ਹੋਈ
-ਮੀਟਿੰਗ ਦੌਰਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਗਏ
ਫ਼ਰੀਦਕੋਟ, 28 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਵਿੱਚ ਮਿਤੀ 28-11-2023 ਨੂੰ ਕੀਤੀ ਗਈ| ਮੀਟਿੰਗ ਦੌਰਾਨ ਸਮੂਹ ਜ਼ਿਲ੍ਹਾ ਅਹੁਦੇਦਾਰਾ ਅਤੇ ਵਿਭਾਗੀ ਜਥੇਬੰਦੀਆਂ ਦੇ ਸੂਬੇ ਅਹੁਦੇਦਾਰਾਂ ਵੱਲੋਂ ਆਪਣੇ ਵਿਚਾਰ ਦਿੱਤੇ ਗਏ| ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਚੱਲ ਰਹੀ ਕਲਮ ਛੋੜ ਹੜਤਾਲ/ਕੰਪਿਊਟਰ ਬੰਦ ਹੜਤਾਲ ਮਿਤੀ 6-12-2023 ਤੱਕ ਵਾਧਾ ਕੀਤਾ ਗਿਆ, ਇਸ ਦੌਰਾਨ ਵਿਧਾਨ ਸਭਾ ਦੇ ਸਵਾਲਾਂ ਦੇ ਜਵਾਬ ਵੀ ਨਹੀਂ ਭੇਜੇ ਜਾਣਗੇ ਨਾ ਹੀ ਤਨਖਾਹਾਂ ਆਦਿ ਦੇ ਬਿਲ ਬਣਾਏ ਜਾਣਗੇ|
ਇਸ ਕਲਮ ਛੋੜ ਹੜਤਾਲ ਦੌਰਾਨ ਸਮੂਹ ਵਿਭਾਗਾਂ ਦੇ ਕਰਮਚਾਰੀ ਜ਼ਿਲਾ ਖਜ਼ਾਨਾ ਦਫਤਰਾਂ ਦੇ ਅੱਗੇ ਧਰਨੇ ਤੇ ਬੈਠਣਗੇ| ਜੇਕਰ ਇਸ ਦਰਮਿਆਨ ਕੋਈ ਵੀ ਕੈਬਨਿਟ ਮੰਤਰੀ ਕਿਸੇ ਜ਼ਿਲ੍ਹੇ ਵਿੱਚ ਸਰਕਾਰੀ ਦੌਰੇ ਤੇ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾਵੇਗਾ ਅਤੇ ਮਿਤੀ 1-12-2023 ਨੂੰ ਡੀ.ਸੀ ਦਫਤਰਾਂ ਦੇ ਸਾਹਮਣੇ ਰੋਸ ਰੈਲੀਆਂ ਕਰਕੇ ਮਾਰਚ ਕਰਦੇ ਹੋਏ ਖਾਲੀ ਪੀਪੇ ਖੜਕਾ ਕੇ ਚੌਂਕਾਂ ਵਿੱਚ ਘੜੇ ਭੰਨੇ ਜਾਣਗੇ| ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਅਸੀਂ ਆਪਣੀਆਂ ਮੰਗਾਂ ਤੋਂ ਇਲਾਵਾ ਬਹੁਤ ਸਾਰੀਆਂ ਸਾਂਝੀਆਂ ਮੰਗਾਂ ਤੇ ਵੀ ਸਰਕਾਰ ਨਾਲ ਲੜਾਈ ਲੜ ਰਹੇ ਹਾਂ, ਇਸ ਲਈ ਉਹਨਾਂ ਵੱਲੋਂ ਸਮੂਹ ਭਰਾਤਰੀ ਜਥੇਬੰਦੀਆਂ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਸਰਕਾਰ ਤੋਂ ਮੰਗਾਂ ਬਣਵਾਈਆਂ ਜਾ ਸਕਣ|
ਇਸ ਸਮੇਂ ਸਮੂਹ ਅਹੁਦੇਦਾਰਾਂ ਵੱਲੋਂ ਇੱਕ ਜੁਟਤਾ ਦਿਖਾਉਂਦੇ ਹੋਏ ਸਰਕਾਰ ਦੀ ਨਿਖੇਦੀ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਨੇ ਪਿਛਲੇ ਸਮੇਂ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਅਤੇ ਨਾ ਹੀ ਵਾਅਦੇ ਮੁਤਾਬਕ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਹੈ| ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਅਤੇ ਅਨੁਜ ਸ਼ਰਮਾ ਸੂਬਾ ਵਿਸਕੱਤਰ ਨੇ ਦੱਸਿਆ ਕਿ ਮਿਤੀ 29.09.2023 ਨੂੰ ਕੈਬਨਿਟ ਸਬ ਕਮੇਟੀ ਦੇ ਦੋ ਸੀਨੀਅਰ ਮੰਤਰੀਆਂ ਸ਼੍ਰੀ ਅਮਨ ਅਰੋੜਾ ਅਤੇ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਜੀ ਅਤੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਵਫਦ ਨਾਲ ਮੀਟਿੰਗ ਕੀਤੀ ਗਈ ਸੀ।
ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ ਸੀ| ਜਿਸ ਕਰਕੇ ਸੂਬਾ ਬਾਡੀ ਵੱਲੋਂ ਮਿਤੀ 5-10-2023 ਤੋਂ ਦਿੱਤੇ ਗਏ ਕਲਮ ਛੋੜ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ| ਸਰਕਾਰ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ, ਅਨੁਜ ਸ਼ਰਮਾ ਸੂਬਾ ਵਿੱਤ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ ਗਿਆ ਸੀ।ਮੁਲਾਜ਼ਮਾਂ ਦੇ ਜੀ.ਪੀ. ਫੰਡ ਖਾਤੇ ਖੋਲ੍ਹਣ ਸਬੰਧੀ ਸਹਿਮਤੀ ਪ੍ਰਗਟਾਈ ਸੀ ਅਤੇ SOP ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਅਤੇ ਜਲਦੀ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਸਟੈਨੋ ਦੀ ਤਰੱਕੀ ਲਈ ਤਜਵੀਜ਼ ਜਲਦ ਕੈਬਨਿਟ ਸਬ ਕਮੇਟੀ ਦੇ ਸਾਹਮਣੇ ਪੇਸ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀ ਨਾਲ ਵਿਚਾਰਨ ਲਈ ਜਥੇਬੰਦੀ ਨੂੰ ਕਿਹਾ ਗਿਆ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਸੀ ਕਿ ਕਮੇਟੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ,
ਸੀਨੀਅਰ ਸਹਾਇਕ ਦੀਆਂ 25 ਪ੍ਰਤੀਸ਼ਤ ਸਿੱਧੀ ਭਰਤੀ ਦੀਆਂ ਪੋਸਟਾਂ ਖਤਮ ਕਰਕੇ 💯% ਤਰੱਕੀ ਰਾਹੀਂ ਭਰਨ ਲਈ ਤਜਵੀਜ਼ ਪੇਸ਼ ਕਰਨ ਸਬੰਧੀ ਅਧਿਕਾਰੀਆਂ ਨੂੰ ਕਿਹਾ ਗਿਆ ਸੀ, ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਪ੍ਰਮੋਸ਼ਨ ਲਈ ਤਜਰਬਾ ਖਤਮ ਕਰਨ ਲਈ ਪ੍ਰਪੋਜਲ ਪੁੱਟ ਕਰਨ ਲਈ ਕਿਹਾ ਗਿਆ ਸੀ, ਤਰਸ ਦੇ ਅਧਾਰ ਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ 120 ਘੰਟੇ ਕੰਪਿਊਟਰ ਟ੍ਰੇਨਿੰਗ ਦਾ ਕੋਰਸ ਮੰਨਣ ਦਾ ਪੱਤਰ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਸੀ, ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਵਿਭਾਗਾਂ ਨੂੰ ਹਦਾਇਤ ਕਰਨ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਅਸਾਮੀ ਖਾਲੀ ਹੋਣ ਤੋਂ ਇੱਕ ਮਹੀਨੇ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਤਰੱਕੀ ਰਾਹੀਂ ਭਰੀਆਂ ਜਾਣ|
ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰਕੇ ਜਥੇਬੰਦੀ ਨਾਲ 20 ਦਿਨਾਂ ਦੇ ਅੰਦਰ ਅੰਦਰ ਕੈਬਨਿਟ ਸਬ ਕਮੇਟੀ ਨਾਲ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ|ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਨਾ ਹੀ ਮੰਨੀਆਂ ਗਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਜਥੇਬੰਦੀਆਂ ਨਾਲ ਦੁਬਾਰਾ ਪੈਨਲ ਮੀਟਿੰਗ ਕੀਤੀ ਗਈ ਹੈ| ਜਿਸ ਕਰਕੇ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਸਬੰਧੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਸੇਮ ਭੱਠਲ ਮੁੱਖ ਬੁਲਾਰਾ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਇੱਕ ਪੰਦਰਵਾੜਾ ਮਨਵਾਉਣ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਮਿਤੀ 23-10-2023 ਤੋਂ ਮਿਤੀ 7-11-2023 ਤੱਕ ਹਰ ਰੋਜ ਸਵੇਰੇ ਇੱਕ ਘੰਟੇ ਲਈ ਸਮਾਂ 9-00 ਤੋ 10-00 ਵਜੇ ਤੱਕ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕਰਕੇ ਦਫਤਰੀ ਕੰਮ ਠੱਪ ਰੱਖਿਆ ਗਿਆ ਸੀ|
ਪਰ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਾ ਦੇਣ ਕਰਕੇ ਮਿਤੀ 3-11-2023 ਤੋਂ ਮਿਤੀ 7-11-2023 ਤੱਕ ਜ਼ਿਲ੍ਹਾ ਲੀਡਰਸ਼ਿਪ ਵੱਖ-ਵੱਖ ਦਫਤਰਾਂ ਦੇ ਵਿੱਚ ਜਾ ਕੇ ਸਾਥੀਆਂ ਨਾਲ ਗੇਟ ਰੈਲੀਆਂ ਕੀਤੀਆਂ ਗਈਆਂ| ਪਰ ਸਰਕਾਰ ਵੱਲੋਂ ਮੰਗਾਂ ਨਾ ਕਰਕੇ ਮਿਤੀ 8-11-2023 ਤੋਂ ਮਿਤੀ 28-11-2023 ਤੱਕ ਪੰਜਾਬ ਦਾ ਸਮੁੱਚਾ ਮੁਲਾਜ਼ਮ ਕਲਮ ਛੋੜ/ਕੰਪਿਊਟਰ ਛੋੜ ਹੜਤਾਲ ਕਰਕੇ ਪੰਜਾਬ ਦਾ ਸਮੁੱਚਾ ਦਫਤਰੀ ਕੰਮ ਠੱਪ ਕੀਤਾ ਗਿਆ ਸੀ| ਇਸ ਮੌਕੇ ਤੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਵੱਲੋਂ ਦੱਸਿਆ ਗਿਆ ਕਿ ਸਰਕਾਰ ਉਪਰੋਕਤ ਮੰਨੀਆਂ ਗਈਆਂ ਮੰਗਾਂ ਤੋਂ ਇਲਾਵਾ 15-01-2015 ਦਾ ਨੋਟੀਫਿਕੇਸ਼ਨ ਰੱਦ ਕਰੇ, ਪ੍ਰਵੇਸ਼ਨ ਦੌਰਾਨ ਪੂਰੀ ਤਨਖਾਹ ਦਾ ਨੋਟੀਫਿਕੇਸ਼ਨ ਜਾਰੀ ਕਰੇ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦਾ ਪੇ ਕਮਿਸ਼ਨ ਲਾਗੂ ਕਰੇ, ਵਿਕਾਸ ਟੈਕਸ ਵਾਪਸ ਲੈਣ, ਏ.ਸੀ.ਪੀ ਸਕੀਮ ਮੁੜ ਬਹਾਲ ਕਰਨ, 20 ਸਾਲ ਦੀ ਸਰਵਿਸ ਤੇ ਪੂਰੇ ਸੇਵਾ ਲਾਭ ਦੇਣ, ਬੰਦ ਕੀਤੇ ਭੱਤਿਆਂ ਨੂੰ ਮੁੜ ਬਹਾਲ ਕਰਨ, ਰੀਸਟਰਕਚਰਿੰਗ ਰਾਹੀਂ ਖਤਮ ਕੀਤੀਆਂ ਪੋਸਟਾਂ ਮੁੜ ਸਰਜੀਤ, ਅਣਸੁਖਾਵੀ ਘਟਨਾ ਸਮੇਂ ਐਕਸਗ੍ਰੇਸ਼ੀਆ ਗਰਾਂਟ 50 ਲੱਖ ਕਰਨ, ਡੀ.ਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਅਤੇ ਡੀ.ਏ ਦਾ ਬਕਾਇਆ ਦੇਣ ਸਬੰਧੀ, ਪੇ ਕਮਿਸ਼ਨ ਦਾ ਬਕਾਇਆਂ ਜਾਰੀ ਕਰੇ, ਕੱਚੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰੇ ਅਤੇ ਵਿਭਾਗੀ ਮੰਗਾ ਅਤੇ ਹੋਰ ਰਹਿੰਦੀਆਂ ਮੰਗਾਂ ਤੇ ਪੈਨਲ ਮੀਟਿੰਗ ਦੇ ਕੇ ਮੰਗਾਂ ਦਾ ਨਿਪਟਾਰਾ ਕਰੇ, ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਮਜਬੂਰਨ ਮਿਤੀ 06-12-2023 ਨੂੰ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਸੜਕਾਂ ਤੇ ਉਤਰਨ/ਜਿਲਿਆਂ ਵਿੱਚ ਮੰਤਰੀਆਂ ਅਤੇ ਐਮ.ਐਲ.ਏ ਦੀਆਂ ਕੋਠੀਆਂ ਦਾ ਘਿਰਾਓ ਕਰਨ ਤੋਂ ਵੀ ਗਰੇਜ ਨਹੀਂ ਕੀਤਾ ਜਾਵੇਗਾ|
ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ| ਇਸ ਮੀਟਿੰਗ ਵਿੱਚ ਗੁਰਮੇਲ ਸਿੰਘ ਵਿਰਕ, ਅਨੀਰੁਧ ਮੋਦਗਿੱਲ, ਮਨਜਿੰਦਰ ਸਿੰਘ ਸੰਧੂ, ਖੁਸ਼ਕਰਨਜੀਤ ਸਿੰਘ ਸਾਰੇ ਸੂਬਾ ਸੀਨੀਅਰ ਮੀਤ ਪ੍ਰਧਾਨ, ਮਨੋਹਰ ਲਾਲ ਸੂਬਾ ਸਰਪ੍ਰਸਤ, ਰਘਬੀਰ ਸਿੰਘ ਬਡਵਾਲ ਸੂਬਾ ਚੇਅਰਮੈਨ, ਅਮਿਤ ਅਰੋੜਾ ਅਤੇ ਤੇਜਿੰਦਰ ਸਿੰਘ ਨੰਗਲ ਸੂਬਾ ਐਡੀਸ਼ਨਲ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜੋਨਲ ਸਕੱਤਰ, ਗੁਰਨਾਮ ਸਿੰਘ ਵਿਰਕ, ਸੁਨੀਲ ਕੁਮਾਰ ਸੂਬਾ ਸਲਾਹਕਾਰ, ਜਗਦੀਸ਼ ਠਾਕੁਰ ਸੂਬਾ ਸਕੱਤਰ ਜਨਰਲ, ਜਸਦੀਪ ਸਿੰਘ ਚਹਿਲ ਸੂਬਾ ਜੁਇੰਟ ਸਕੱਤਰ, ਯਾਦਵਿੰਦਰ ਸੂਬਾ ਜਨਰਲ ਸਕੱਤਰ ਕਮਿਸ਼ਨਰ ਦਫ਼ਤਰ, ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਦੇਵ ਚੰਦ ਜ਼ਿਲ੍ਹਾ ਜਨਰਲ ਸਕੱਤਰ ਫਾਜਿਲਕਾ, ਸੋਨੂ ਕਸ਼ਯਪ, ਰਾਜਵੀਰ ਸਿੰਘ ਮਾਨ ਜਿਲਾ ਪ੍ਰਧਾਨ ਬਠਿੰਡਾ, ਮੁਹੰਮਦ ਸ਼ਰੀਫ ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ, ਸੰਗਤ ਰਾਮ ਜ਼ਿਲ੍ਹਾ ਪ੍ਰਧਾਨ, ਵਿਨੋਦ ਬਾਵਾ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ, ਗੁਰਨਾਮ ਸਿੰਘ ਸੈਣੀ ਜ਼ਿਲਾ ਪ੍ਰਧਾਨ ਪਠਾਨਕੋਟ, ਰਾਕੇਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ,ਰਾਜਵੀਰ ਸ਼ਰਮਾ ਬਡਰੁੱਖਾ ਜਿਲਾ ਜਨਰਲ ਸਕੱਤਰ ਸੰਗਰੂਰ, ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਰੋਪੜ, ਨਵਇੰਦਰ ਸਿੰਘ ਨਵੀ ਜ਼ਿਲ੍ਹਾ ਪ੍ਰਧਾਨ ਮੋਹਾਲੀ,ਆਦਿ ਮੀਟਿੰਗ ਵਿੱਚ ਹਾਜ਼ਰ ਸਨ|