Image default
ਤਾਜਾ ਖਬਰਾਂ

News Update–ਮਾਨਸਾ ਦੀ ਅਨਾਜ ਮੰਡੀ ਵਿੱਚ ਅੱਜ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਮੜੀ ਭੀੜ, ਵੱਡੀ ਗਿਣਤੀ ‘ਚ ਕਲਾਕਾਰ ਵੀ ਸ਼ਾਮਿਲ ਹੋਏ

ਮਾਨਸਾ, 8 ਜੂਨ – (ਪੰਜਾਬ ਡਾਇਰੀ) ਪੰਜਾਬੀ ਗਾਇਕ ਸ਼ੁੱਭਦੀਪ ਉਰਫ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਲਈ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ, ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਪੁੱਜੇ।
ਧਾਰਮਿਕ ਸਮਾਗਮ ਦੌਰਾਨ ਰਾਗੀ ਜੱਥੇ ਵੱਲੋਂ ਵਿਰਾਗਮਈ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਦੁਪਹਿਰ ਬਾਅਦ ਸਿੱਧੂ ਮੂਸੇਵਾਲਾ ਨਮਿੱਤ ਭੋਗ ਪਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਪੁੱਜੇ ਹੋਏ ਹਨ। ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੇ ਦਸਤਾਰਾਂ ਸਜਾਈਆਂ ਹੋਈਆਂ ਹਨ ਤੇ ਹਰ ਕੋਈ ਇਨਸਾਫ਼ ਦੀ ਮੰਗ ਕਰ ਰਹੀ ਹੈ।
ਇਸ ਮੌਕੇ ਨੌਜਵਾਨ ਆਪਣੇ ਹੱਥਾਂ ਵਿੱਚ ਤਖਤੀਆਂ ਲੈ ਕੇ ਆਏ ਹੋਏ ਹਨ, ਜਿਨ੍ਹਾਂ ਉਤੇ ਜਸਟਿਸ ਫਾਰ ਸਿੱਧੂ ਮੂਸੇਵਾਲਾ ਤੇ ਅਮਰ ਰਹੇ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ। ਇਸ ਮੌਕੇ ਕੁਝ ਜਥੇਬੰਦੀਆਂ ਨੌਜਵਾਨਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਸਿੱਧੂ ਮੂਸੇਵਾਲਾ ਦੀਆਂ ਫੋਟੋਆਂ ਛਪੀਆਂ ਟੀ-ਸ਼ਰਟਾਂ ਪਾ ਕੇ ਆਏ ਹੋਏ ਸਨ।
ਇਸ ਮੌਕੇ ਨੌਜਵਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ ਅਤੇ ਸੁਰੱਖਿਆ ਦੇ ਪ੍ਰਬੰਧ ਨੂੰ ਪੁਖ਼ਤਾ ਕੀਤੇ ਹੋਏ ਹਨ। ਪੁਲਿਸ ਨੇ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਬਦਲਿਆ ਹੋਇਆ ਹੈ।

ਪੰਜ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ ਅਤੇ ਪੂਰੇ ਪੰਡਾਲ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਡੇਢ ਲੱਖ ਤੋਂ ਵੱਧ ਲੋਕਾਂ ਦੇ ਪੁੱਜਣ ਦਾ ਪ੍ਰਬੰਧ ਕੀਤਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਇਸ ਦਿਨ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ ‘ਤੇ ਮਾਣ ਸੀ।
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ। ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਭਾਰੀ ਸਦਮੇ ਵਿੱਚ ਸਨ।

Related posts

ਕਿਸਾਨਾਂ ਦਾ ਸ਼ੰਭੂ ਤੇ ਖਨੌਰੀ ਸਰਹੱਦਾਂ ’ਤੇ ਇਕੱਠ, ਮੋਦੀ ਦੀ ਪਟਿਆਲਾ ਰੈਲੀ ਵਾਲੀ ਥਾਂ ਵੱਲ ਕਰਨਗੇ ਮਾਰਚ

punjabdiary

Breaking News – ਅਧਾਰ ਓਪਰੇਟਰਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਲਗਾਈ ਗਈ ਵਰਕਸ਼ਾਪ

punjabdiary

Breaking- ਦਿੱਲੀ ਚਲੋ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਪੰਜਾਬ ਦੇ ਕਿਸਾਨ ਵੱਡੀ ਗਿਣਤੀ ਵਿਚ ਮੋਹਾਲੀ ਇਕੱਠੇ ਹੋਏ

punjabdiary

Leave a Comment