ਮੋਦੀ ਸਰਕਾਰ ਦੀ ਵੱਡੀ ਕਰਵਾਈ – ਸਿੱਖਸ ਫਾਰ ਜਸਟਿਸ ਦੇ ਮੀਡੀਆ ਅਕਾਊਂਟ ਬੈਨ
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਦੀਆਂ ਐਪਸ ਤੇ ਵੈੱਬਸਾਈਟਾਂ ਬਲਾਕ
By Punjab Headline Last updated Feb 22, 2022 107 0
ਨਵੀਂ ਦਿੱਲੀ, : ਕੇਂਦਰ ਸਰਕਾਰ ਨੇ ਖਾਲਿਸਤਾਨੀ ਸੰਗਠਨ ‘ਸਿੱਖਸ ਫਾਰ ਜਸਟਿਸ’ (Sikh for Justice) ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪਸ ਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ‘ਪੰਜਾਬ ਪਾਲੀਟਿਕਸ ਟੀਵੀ’ (Punjab Politics TV) ਦੀਆਂ ਐਪਸ, ਵੈੱਬਸਾਈਟ ਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਮੰਤਰਾਲੇ ਦਾ ਕਹਿਣਾ ਹੈ, “ਖੁਫੀਆ ਜਾਣਕਾਰੀ ਮਿਲੀ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ। ਇਸ ਕਾਰਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਆਈਟੀ ਨਿਯਮਾਂ ਤਹਿਤ ਐਮਰਜੈਂਸੀ ਪਾਵਰ ਦੀ ਵਰਤੋਂ ਕਰਦੇ ਹੋਏ ਪੰਜਾਬ ਰਾਜਨੀਤੀ ਟੀਵੀ ਦੇ ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਬਲਾਕ ਕਰਨ ਦਾ ਫੈਸਲਾ ਲਿਆ ਹੈ।’