ਕੋਰੋਨਾ ਕਾਲ (ਕੋਵਿਡ-19) ਦੌਰਾਨ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਮਿਲੇਗਾ ਮੁਆਵਜ਼ਾ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮ੍ਰਿਤਕਾ ਦੇ ਵਾਰਸਾਂ ਨਾਲ ਕੀਤਾ ਜਾ ਰਿਹੈ ਹੈ ਸੰਪਰਕ
ਫਰੀਦਕੋਟ, 28 ਫਰਵਰੀ – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਸ੍ਰੀਮਤੀ ਰਾਜਵੰਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਕੋਵਿਡ-19 ਦੌਰਾਨ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਮੁਆਵਜ਼ਾ ਲੈਣ ਲਈ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਉਨ੍ਹਾਂ ਦੇ ਦਫਤਰ ਦਾ ਨੁਮਾਇੰਦਾ ਮ੍ਰਿਤਕਾਂ ਦੇ ਐਡਰੈਸ ਤੇ ਜਾ ਕੇ ਉਨ੍ਹਾਂ ਨੂੰ ਮੁਆਵਜ਼ਾ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਵੱਲੋਂ ਫਾਰਮ ਭਰਵਾਉਂਦਾ ਹੈ ਅਤੇ ਲੋੜ ਅਨੁਸਾਰ ਦਸਤਾਵੇਜ਼ ਨੱਥੀ ਕਰਵਾ ਕੇ ਮੁਆਵਜ਼ਾ ਲੈਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਜੇਕਰ ਕਿਸੇ ਵਿਅਕਤੀ ਦੀ ਮੌਤ ਕੋਵਿਡ-19 ਕਾਰਨ ਹੋਈ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੂੰ ਹੈਲਪ-ਲਾਈਨ ਨੰਬਰ (01639-256299) ਜਾਂ ਈਮੇਲ adrfdk@gmail.com ਰਾਹੀਂ ਸੰਪਰਕ ਕਰ ਕੇ ਲੋੜੀਂਦੀ ਸਹਾਇਤਾ ਲੈ ਸਕਦੇ ਹੋ।