10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮਕੁੰਮਲ- ਹਰਬੀਰ ਸਿੰਘ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਲਈ ਸਮੂਹ ਆਰ.ਓਜ਼ ਨਾਲ ਮੀਟਿੰਗ
ਸਟਰਾਂਗ ਰੂਮਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ
ਫਰੀਦਕੋਟ, 3 ਮਾਰਚ (ਗੁਰਮੀਤ ਸਿੰਘ ਬਰਾੜ) ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ 10 ਮਾਰਚ 2022 ਨੂੰ ਪੰਜਾਬ ਵਿਧਾਨ ਸਭਾ ਦੀਆਂ ਵੋਟਾਂ ਦੀ ਗਿਣਤੀ ਲਈ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਫਰੀਦਕੋਟ ਜਿਲੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੀਆਂ ਵੋਟਾਂ ਦੀ ਗਿਣਤੀ ਲਈ ਸੁਰੱਖਿਆ, ਸਟਾਫ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਬੀਰ ਸਿੰਘ ਨੇ ਤਿੰਨਾਂ ਆਰ.ਓਜ਼ ਨਾਲ ਵਿਸ਼ੇਸ਼ ਮੀਟਿੰਗ ਉਪਰੰਤ ਦਿੱਤੀ। ਇਸ ਮੌਕੇ ਵਧੀਕ ਜਿਲਾ ਚੋਣ ਅਫਸਰ ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ. ਪਰਮਦੀਪ ਸਿੰਘ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਆਰ.ਓ. ਮੈਡਮ ਬਲਜੀਤ ਕੌਰ, ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਰ.ਓ. ਸ੍ਰੀ ਵਰਿੰਦਰ ਸਿੰਘ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਆਰ.ਓ ਡਾ. ਨਿਰਮਲ ਓਸੇਪਚਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਰ.ਓਜ਼ ਤੋਂ ਪੋਸਟਲ ਬੈਲਟ ਪੇਪਰ ਕਾਊਟਿੰਗ, ਉਮੀਦਵਾਰਾਂ ਅਤੇ ਕਾਊਟਿੰਗ ਏਜੰਟਾਂ ਦੇ ਸ਼ਨਾਖਤੀ ਕਾਰਡ ਜਾਰੀ ਕਰਨ, ਰਾਊਂਡ ਵਾਈਸ ਵੋਟਾਂ ਬਾਰੇ ਜਾਣਕਾਰੀ ਦੇਣ, ਕਾਊਟਿੰਗ ਟੇਬਲ, ਕਾਊਟਿੰਗ ਟੀਮਾਂ,ਕਾਊਟਿੰਗ ਏਜੰਟਾਂ, ਵੀਡਿਓਗ੍ਰਾਫੀ, ਲਾਅ ਅਤੇ ਆਰਡਰ ਟੀਮਾਂ, ਕਾਊਟਿੰਗ ਸਟਾਫ ਨੂੰ ਟਰੇਨਿੰਗ ਸਮੇਤ ਵੋਟਾਂ ਦੀ ਗਿਣਤੀ ਦੇ ਹਰੇਕ ਪਹਿਲੂ ਬਾਰੇ ਜਾਣਕਾਰੀ ਲਈ ਅਤੇ ਸਮੂਹ ਆਰ.ਓ ਨੂੰ ਹਦਾਇਤ ਕੀਤੀ ਕਿ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਹਲਕਾ ਵਾਈਜ ਸਟਰਾਂਗ ਰੂਮਾਂ ਅਤੇ ਬਾਕੀ ਪ੍ਰਬੰਧਾਂ ਦੀ ਚੈਕਿੰਗ ਕਰਨਗੇ। ਜਿਲ੍ਹਾ ਚੋਣ ਅਫਸਰ ਸ. ਹਰਬੀਰ ਸਿੰਘ ਨੇ ਦੁਹਰਾਇਆ ਕਿ ਜਿਸ ਤਰ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਤੇ ਜਿਲਾ ਵਾਸੀਆਂ ਦੇ ਸਹਿਯੋਗ ਨਾਲ ਜਿਲੇ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਅਮਨ ਅਮਾਨ ਨਾਲ ਪਈਆਂ, ਉਸੇ ਤਰ੍ਹਾਂ ਹੀ ਸਮੂਹ ਧਿਰਾਂ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਵੀ ਸਾਂਤੀਪੂਰਵਕ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਦੀ ਗਿਣਤੀ ਵਾਲੇ ਦਿਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵੋਟਾਂ ਦੀ ਗਿਣਤੀ ਵਿੱਚ ਲੱਗੇ ਸਮੂਹ ਸਟਾਪ ਨੂੰ ਪਹਿਲਾਂ ਵਾਂਗ ਸਹਿਯੋਗ ਦੇਣ।