ਲਾਰਡ ਬੁੱਧਾ ਚੈਰੀਟੇਬਲ ਟਰੱਸਟ ਦੀ ਵਿਸ਼ੇਸ਼ ਮੀਟਿੰਗ ਕੱਲ ਨੂੰ : ਮਿਸ ਪਰਮਜੀਤ ਤੇਜੀ
— ਨਵੇਂ ਮੈਂਬਰ ਸ਼ਾਮਲ ਹੋਣਗੇ —
ਫਰੀਦਕੋਟ, 11 ਮਾਰਚ – ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲਟ ਟਰੱਸਟ) ਦੀ ਜ਼ਿਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਕੱਲ 13 ਮਾਰਚ ਐਤਵਾਰ ਨੂੰ ਦੁਪਹਿਰ ਦੇ 12:00 ਵਜੇ ਸਥਾਨਕ ਜੈਸਮੀਨ ਹੋਟਲ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਟਰੱਸਟ ਦੇ ਜਿਲਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਬੈਂਕ ਮੈਨੇਜਰ (ਰ) ਕਰਨਗੇ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਜਿਲਾ ਉਪ ਪ੍ਰਧਾਨ ਮਿਸ ਪਰਮਜੀਤ ਤੇਜੀ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਕੁਝ ਨਵੇਂ ਮੈਂਬਰ ਸੰਸਥਾ ਵਿਚ ਸ਼ਾਮਲ ਹੋਣਗੇ। ਇਹਨਾਂ ਮੈਂਬਰਾਂ ਨੂੰ ਬਕਾਇਦਾ ਤੌਰ ’ਤੇ ਟਰੱਸਟ ਦਾ ਮੈਂਬਰ ਬਣਾਇਆ ਜਾਵੇਗਾ। ਉਨਾਂ ਅੱਗੇ ਇਹ ਵੀ ਦੱਸਿਆ ਹੈ ਕਿ ਟਰੱਸਟ ਵੱਲੋਂ ਅਗਲੇ ਮਹੀਨੇ ਡਾ. ਅੰਬੇਡਕਰ ਜੈਯੰਤੀ ਮਨਾਉਣ ਸਬੰਧੀ ਤਿਆਰੀ ਕਮੇਟੀ ਬਣਾਈ ਜਾਵੇਗੀ ਅਤੇ ਵੱਖ ਵੱਖ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਟਰੱਸਟ ਵੱਲੋਂ ਮਹਾਨ ਵਿਦਵਾਨ ਦੇਸ਼ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੈਯੰਤੀ 10 ਅਪ੍ਰੈਲ ਐਤਵਾਰ ਨੂੰ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਮੁਹੱਲਾ ਖੋਖਰਾਂ ਵਿਖੇ ਮਨਾਇਆ ਜਾਵੇਗਾ। ਜਿਲਾ ਪ੍ਰਧਾਨ ਅਤੇ ਮੁਖ ਸਲਾਹਕਾਰ ਪਿ੍ਰੰ. ਕਿ੍ਰਸ਼ਨ ਲਾਲ ਦੀ ਸਾਂਝੀ ਪ੍ਰਧਾਨਗੀ ਹੇਠ ਕੀਤੇ ਜਾਣ ਵਾਲੇ ਇਸ ਸਮਾਰੋਹ ਸਮੇਂ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਤੇ ਸਮਾਜ ਦਾ ਨਾਮ ਰੋਸ਼ਨ ਕਰਨ ਵਾਲੇ ਵਿਅਕਤੀਆਂ ਨੂੰ ਟਰੱਸਟ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਮਿਸ ਤੇਜੀ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਕੱਲ ਦੀ ਵਿਸ਼ੇਸ਼ ਮੀਟਿੰਗ ਵਿਚ ਸ਼ਾਮਲ ਹੋਣ ਲਈ ਟਰੱਸਟ ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਨੂੰ ਖ਼ਾਸ ਤੌਰ ’ਤੇ ਸੱਦਾ ਦਿਤਾ ਗਿਆ ਹੈ। ਟਰੱਸਟ ਵੱਲੋਂ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
ਫੋਟੋ ਕੈਪਸ਼ਨ : ਮਿਸ ਪਰਮਜੀਤ ਤੇਜੀ