ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ
ਜ਼ਿਲਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਰੀਦਕੋਟ, 15 ਮਾਰਚ – (ਗੁਰਮੀਤ ਸਿੰਘ ਬਰਾੜ) ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਵੱਲੋਂ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ,ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ, ਮਾਲ ਵਿਭਾਗ ਆਦਿ ਦੇ ਕੰਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਅਸ਼ੋਕਾ ਚੱਕਰ ਹਾਲ ਵਿਖੇ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ,ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਸ੍ਰੀ ਨਿਰਮਲ ਓਸੇਪਚਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਵਿਸਥਾਰਪੂਰਕ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੈਡਿੰਗ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਕਿ ਸਰਬੱਤ ਸਿਹਤ ਬੀਮਾ ਯੋਜਨਾ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਘਰ ਘਰ ਰੋਜ਼ਗਾਰ ਮਿਸ਼ਨ, ਮਗਨਰੇਗਾ, ਸਮਾਰਟ ਵਿਲੇਜ਼ ਕੰਪੇਨ, ਮਹਾਮਤਾ ਗਾਂਧੀ ਸਰਬੱਤ ਵਿਕਾਸ ਯੋਜਨਾ, ਘਰ ਘਰ ਪਾਣੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਨਵੀਆਂ ਲਿੰਕ ਸੜਕਾਂ, ਮਗਨਰੇਗਾ ਅਧੀਨ ਸਮਾਰਟ ਵਿਲੇਜ ਕੰਪੇਨ-2, ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ, ਲਿੰਕ ਸੜਕਾਂ ਦੀ ਮੁਰੰਮਤ, ਮਾਲ ਵਿਕਾਸ ਤੇ ਮੁੜ ਉਦਯੋਗ, ਸਿਹਤ ਵਿਕਾਸ (ਸਰਬੱਤ ਸਿਹਤ ਬੀਮਾ ਯੋਜਨਾ), ਯੂ.ਡੀ.ਆਈ.ਡੀ., ਟੀ.ਬੀ ਟਰੀਟਮੈਂਟ, ਕੋਵਿਡ ਵੈਕਸੀਨੇਸ਼ਨ, ਪੋਸ਼ਣ ਅਭਿਆਨ, ਪੀ.ਐਸ. ਵੰਦਨਾ ਮਾਤਰੂ ਯੋਜਨਾ, ਘਰ ਘਰ ਰੋਜਗਾਰ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਸਵੱਛ ਭਾਰਤ ਮਿਸ਼ਨ (ਅਰਬਨ), ਖੇਤੀਬਾੜੀ ਵਿਕਾਸ, ਕਿਰਤ ਵਿਭਾਗ, ਪੇਂਡੂ ਖੇਡ ਸਟੇਡੀਅਮ, ਸਮਾਰਟ ਸਕੂਲ, ਆਂਗਣਵਾੜੀ ਸੈਂਟਰ, ਸਪਲੀਮੈਂਟਰੀ ਨਿਊਟਰੀਸ਼ਨ ਅਤੇ ਆਤਮਾ ਸਕੀਮ ਅਧੀਨ ਮਿੱਟੀ ਪਰਖ ਆਦਿ ਵੱਖ ਵੱਖ ਵਿਸ਼ਿਆਂ ਤੇ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਇਨ੍ਹਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਦੇ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਹੋਰ ਸੁਧਾਰਾਂ ਬਾਰੇ ਆਪਣੇ ਵਿਚਾਰ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਕੰਮ ਕਾਰ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਜਿਲਾ ਮਾਲ ਅਫਸਰ ਸ੍ਰੀ ਸੁਖਰਾਜ ਸਿੰਘ ਢਿੱਲੋ, ਸਿਵਲ ਸਰਜਨ ਡਾ. ਸੰਜੇ ਕਪੂਰ, ਡੀ.ਓ. ਸ੍ਰੀ ਸਤਪਾਲ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਮੈਡਮ ਅਪੂਰਵਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।