ਨਵੇਂ ਚੁਣੇ ਗਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤੀਆਂ ਮੁਬਾਰਕਾਂ
ਕੋਟਕਪੂਰਾ, 21 ਮਾਰਚ :- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਲਗਾਤਾਰ ਦੂਜੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਚੁਣੇ ਗਏ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਪੰਜਾਬ ਵਿਧਾਨ ਸਭਾ ’ਚ ਸਰਬਸੰਮਤੀ ਨਾਲ ਸਪੀਕਰ ਚੁਣੇ ਜਾਣ ’ਤੇ ਕੋਟਕਪੂਰਾ ਦੀਆਂ ਸਮਾਜਸੇਵੀ ਸੰਸਥਾਵਾਂ, ਮੁਲਾਜਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਮੁਬਾਰਕਾਂ ਦਿੰਦਿਆਂ ਰਾਮ ਮੁਹੰਮਦ ਸਿੰਘ ਆਜਾਦ ਵੈੱਲਫੇਅਰ ਸੁਸਾਇਟੀ ਜਿਲਾ ਫਰੀਦਕੋਟ, ਸ਼ਹੀਦ ਭਗਤ ਸਿੰਘ ਪੈਨਸ਼ਨਰ ਵੈੱਲਫੇਅਰ ਟਰੱਸਟ ਜਿਲਾ ਫਰੀਦਕੋਟ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ, ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੇ ਆਗੂਆਂ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਬਲਦੇਵ ਸਿੰਘ ਸਹਿਦੇਵ, ਰਾਜਿੰਦਰ ਸਿੰਘ ਸਰਾਂ ਸੇਵਾਮੁਕਤ ਤਹਿਸੀਲਦਾਰ, ਪ੍ਰੇਮ ਚਾਵਲਾ, ਮਾ. ਸੋਮਨਾਥ ਅਰੋੜਾ, ਪ੍ਰੋਫੈਸਰ ਹਰਬੰਸ ਸਿੰਘ ਪਦਮ, ਤਰਸੇਮ ਨਰੂਲਾ, ਜਗਸੀਰ ਸਿੰਘ ਖਾਰਾ, ਇਕਬਾਲ ਸਿੰਘ ਮੰਘੇੜਾ, ਵਾਤਾਵਰਣ ਪ੍ਰੇਮੀ ਸ਼ਾਮ ਲਾਲ ਚਾਵਲਾ, ਡਾ ਮਨਜੀਤ ਸਿੰਘ ਢਿੱਲੋਂ, ਪੱਪੂ ਲਹੌਰੀਆ, ਗੁਰਿੰਦਰ ਸਿੰਘ ਮਹਿੰਦੀਰੱਤਾ ਆਦਿ ਨੇ ਆਸ ਪ੍ਰਗਟਾਈ ਕਿ ਕੁਲਤਾਰ ਸਿੰਘ ਸੰਧਵਾਂ ਆਪਣੀ ਨਵੀਂ ਮਿਲੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਉਹਨਾਂ ਕੁਲਤਾਰ ਸਿੰਘ ਸੰਧਵਾਂ ਦੇ ਚੰਗੇਰੇ ਭਵਿੱਖ ਅਤੇ ਸਿਹਤ ਤੰਦਰੁਸਤੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।