ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੀ ਲੋੜ : ਸੰਧੂ
ਜ਼ੀਰਾ, 24 ਮਾਰਚ (ਅੰਗਰੇਜ਼ ਬਰਾੜ) – ਅੱਜ ਦੀ ਆਧੁਨਿਕ ਸਿੱਖਿਆ ਪ੍ਰਣਾਲੀ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੀ ਲੋੜ ਹੈ । ਇਸ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹੇਮਕੁੰਟ ਵਿੱਦਿਅਕ ਸੰਸਥਾਵਾਂ ਕੋਟ ਇਸੇ ਖਾਂ (ਮੋਗਾ) ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਅਤਿ ਆਧੁਨਿਕ ਅਤੇ ਧਾਰਮਿਕ ਸਿੱਖਿਆ ਦੇਣੀ ਵੀ ਬੇਹੱਦ ਜ਼ਰੂਰੀ ਹੈ । ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਦੀ ਨੀਂਹ ਮਜ਼ਬੂਤ ਹੋਵੇਗੀ ਤਾਂ ਉਨ੍ਹਾਂ ਦਾ ਭਵਿੱਖ ਸੁਨਹਿਰੀ ਹੋਵੇਗਾ । ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਵਿੱਦਿਅਕ ਸੰਸਥਾਵਾਂ ਜ਼ਿਲ੍ਹਾ ਮੋਗਾ ਅਤੇ ਫਿਰੋਜ਼ਪੁਰ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾ ਰਹੀਆਂ ਹਨ । ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਚੰਗੇ ਸਕੂਲਾਂ ਦੀ ਚੋਣ ਕਰਨ ਤਾਂ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦਾ, ਸਕੂਲ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ ।
ਚੇਅਰਮੈਨ ਕੁਲਵੰਤ ਸਿੰਘ ਸੰਧੂ ਦੀ ਫੋਟੋ