ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ 12 ਪ੍ਰਾਰਥੀਆਂ ਦੀ ਚੋਣ
ਫ਼ਰੀਦਕੋਟ, 30 ਮਾਰਚ – (ਗੁਰਮੀਤ ਸਿੰਘ ਬਰਾੜ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੈਡ ਕਰਾਸ ਭਵਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਪਲੇਸਮੈਂਟ ਕੈਂਪ ਵਿੱਚ ਫੌਰਐਵਰ ਲੀਵਿੰਗ ਕੰਪਨੀ ਦੇ ਨੁਮਾਇੰਦੇ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਵਿੱਚ ਫੌਰਐਵਰ ਲੀਵਿੰਗ ਵਿੱਚ ਮਾਰਕੀਟਿੰਗ ਲਈ ਲੜਕੇ/ਲੜਕੀਆਂ ਚਾਹੀਦੇ ਸਨ। ਇਸ ਪਲੇਸਮੈਂਟ ਕੈਂਪ ਵਿੱਚ 24 ਪ੍ਰਾਰਥੀ ਸ਼ਾਮਿਲ ਹੋਏ ਅਤੇ ਹਾਜ਼ਰ ਪ੍ਰਾਰਥੀਆਂ ਵਿੱਚੋਂ 12 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸਿਲੈਕਟ ਕਰ ਲਿਆ ਗਿਆ। ਇਸ ਤੋਂ ਇਲਾਵਾ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਫਰੀਦਕੋਟ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।
अगली पोस्ट