ਸ੍ਰੀ ਸੁਮਿਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਵੱਲੋਂ ਸਾਰੇ ਜੁਡੀਸ਼ੀਅਲ ਅਫਸਰਾਂ ਨਾਲ ਅੱਜ ਮਿਤੀ 05.04.2022 ਨੂੰ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਗਈ ਮੀਟਿੰਗ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਸੁਮੀਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਰੀਦਕੋਟ, ਜੀ ਦੀ ਅਗਵਾਈ ਹੇਠ ਮਿਤੀ 14 ਮਈ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਲਗਾਈ ਜਾਵੇਗੀ। ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਅਥਾਰਿਟੀ, ਫਰੀਦਕੋਟ ਜੀਆਂ ਨੇ 14 ਮਈ 2022 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਅੱਜ ਮਿਤੀ 05.04.2022 ਨੂੰ ਮਾਨਯੋਗ ਜੁਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਹਦਾਇਤ ਕੀਤੀ ਅਤੇ ਉਨ੍ਹਾਂ ਲਗਾਏ ਗਏ ਕੇਸਾਂ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਤਾਂ ਜੋ ਆਮ ਜਨਤਾ ਨੂੰ ਸੌਖਾ ਅਤੇ ਸਸਤਾ ਨਿਆਂ ਮਿਲ ਸਕੇ। ਇਸ ਦੇ ਨਾਲ ਹੀ ਮਾਨਯੋਗ ਚੇਅਰਮੈਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਹ ਆਪਣੇ ਲੰਬਿਤ ਕੇਸ ਇਸ ਕੌਮੀ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਫਾਇਦਾ ਲੈਣ।