ਅਰੋੜਬੰਸ ਸਭਾ ਵੱਲੋਂ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਭਲਕੇ
ਕੋਟਕਪੂਰਾ, 6 ਅਪ੍ਰੈਲ :- ਵਿਧਾਨ ਸਭਾ ਦੇ 16ਵੇਂ ਸਪੀਕਰ ਬਣੇ ਸਥਾਨਕ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦਾ ਅਰੋੜਬੰਸ ਸਭਾ ਕੋਟਕਪੂਰਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਜੈਤੋ ਸੜਕ ’ਤੇ ਸਥਿੱਤ ਅਰੋੜਬੰਸ ਧਰਮਸ਼ਾਲਾ ਵਿਖੇ 7 ਅਪੈ੍ਰਲ ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਕੁਲਤਾਰ ਸਿੰਘ ਸੰਧਵਾਂ ਦਾ ਸਮੁੱਚੀ ਅਰੋੜਾ ਬਰਾਦਰੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਭਾ ਦੇ ਸਰਪ੍ਰਸਤ ਮਾ ਹਰਨਾਮ ਸਿੰਘ ਨੇ ਦੱਸਿਆ ਕਿ ਗਿਆਨੀ ਜ਼ੈਲ ਸਿੰਘ ਜੀ ਨੇ ਰਾਸ਼ਟਰਪਤੀ ਦੇ ਉੱਚ ਅਹੁਦੇ ਤੱਕ ਪਹੁੰਚਣ ਦੀ ਕਾਬਲੀਅਤ ਦਿਖਾਈ ਤੇ ਹੁਣ ਉਹਨਾਂ ਦੇ ਹੀ ਪਰਿਵਾਰ ਦੇ ਨੌਜਵਾਨ ਕੁਲਤਾਰ ਸਿੰਘ ਸੰਧਵਾਂ ਦੇ ਸਪੀਕਰ ਦੇ ਅਹੁਦੇ ਤੱਕ ਪਹੁੰਚਣ ਦੀ ਪ੍ਰਾਪਤ ਨਾਲ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਸਨੀਕਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋਣਾ ਸੁਭਾਵਿਕ ਹੈ। ਅਰੋੜਬੰਸ ਸਭਾ ਵਲੋਂ ਚਲਾਏ ਜਾ ਰਹੇ ਭਾਈ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਮੋਹਨ ਲਾਲ ਗੁਲਾਟੀ ਨੇ ਦੱਸਿਆ ਕਿ ਉਕਤ ਪੋ੍ਰਗਰਾਮ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿੱਤ ਕੰਪਿਊਟਰ ਸੈਂਟਰ ਵਿੱਚ ਹੀ ਕੀਤਾ ਜਾਣਾ ਸੀ ਪਰ ਸਮੁੱਚੀ ਬਰਾਦਰੀ ਦੇ ਫੈਸਲੇ ਕਰਕੇ ਪੋ੍ਰਗਰਾਮ ਵੱਡਾ ਹੋ ਜਾਣ ਕਾਰਨ ਹੀ ਅਰੋੜਬੰਸ ਧਰਮਸ਼ਾਲਾ ਦੀ ਚੋਣ ਕੀਤੀ ਗਈ।