ਐੱਸਐੱਸਐੱਮ ਮੈਮੋਰੀਅਲ ਪਬਲਿਕ ਸਕੂਲ ਕੱਸੋਆਣਾ ਵਿਖੇ ਸਿਹਤ ਸੰਗਠਨ ਮਨਾਇਆ ਗਿਆ
ਜ਼ੀਰਾ 8 ਅਪ੍ਰੈਲ ( ਅੰਗਰੇਜ਼ ਬਰਾੜ ) – ਇਲਾਕੇ ਦੀ ਨਾਮਵਰ ਸੰਸਥਾ
ਐੱਸ ਐੱਸ ਐੱਮ ਗਲੋਬਲ ਸਕੂਲ ਕੱਸੋਆਣਾ, ਵਿੱਚ ‘ਵਿਸ਼ਵ ਸਿਹਤ ਸੰਗਠਨ’ ਦੁਆਰਾ ਚਲਾਈ ਗਈ ਮੁਹਿੰਮ ਤਹਿਤ 7 ਅਪ੍ਰੈਲ ਵਾਲੇ ਦਿਨ ‘ਵਿਸ਼ਵ ਸਿਹਤ ਦਿਵਸ’ ਮਨਾਇਆ ਗਿਆ।ਜਿਸ ਵਿੱਚ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ।ਜਿਹਨਾਂ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਵਿੱਚੋਂ ਬਹੁਤ ਸਾਰੇ ਵਿਦਿਆਰਥੀਆਂ ਨੇ ਸੰਬੰਧਿਤ ਚਾਰਟ ਬਣਾਏ ਤੇ ਕੁਝ ਵਿਦਿਆਰਥੀਆਂ ਦੁਆਰਾ ‘ਚਿੱਤਰਕਾਰੀਆਂ’ ਕੀਤੀਆਂ ਗਈਆਂ।ਇਹਨਾਂ ਕਿਰਿਆਵਾਂ ਵਿੱਚ ਵਿਦਿਆਰਥੀਆ ਨੇ ਵਿਸ਼ੇ ਸੰਬੰਧਿਤ ‘ਸਲੋਗਨ’ ਲਿਖੇ।ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਕੰਵਲਜੀਤ ਸਿੰਘ ਨੇ ਬੱਚਿਆਂ ਨੂੰ ਸਿਹਤਯਾਬ ਰਹਿਣ ਤੇ ਇਸ ਤਰਾਂ ਦੇ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਸਕੂਲ ਮੁਖੀ ਸ.ਸਤਿੰਦਰ ਸਿੰਘ ਵੱਲੋਂ ਵੀ ਬੱਚਿਆਂ ਨੂੰ ‘ਫਾਸਟ ਫੂਡ ‘ ਤੋਂ ਦੂਰ ਰਹਿਣ ਤੇ ਕੁਦਰਤੀ ਖਾਣ ਪਾਣ ਨੂੰ ਆਪਣੀਆਂ ਆਦਤਾਂ ਵਿੱਚ ਸ਼ਾਮਿਲ ਕਰਨ ਦੀ ਅਪੀਲ ਕੀਤੀ।ਸ.ਸਤਿੰਦਰ ਸਿੰਘ ਨੇ ਇਹ ਵੀ ਆਖਿਆ ਕਿ ਸਾਨੂੰ ਆਪਣੇ ਪਾਚਨ ਤੰਤਰ ਨੂੰ ਮਜ਼ਬੂਤ ਕਰਨ ਲਈ ‘ਕਸਰਤ’ ਨੂੰ ਆਪਣੇ ਦੈਨਿਕ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਇਸ ਮੌਕੇ ਸਮਾਜਿਕ ਸਿੱਖਿਆ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ‘ਵਿਸ਼ਵ ਸਿਹਤ ਸੰਗਠਨ’ ਅਤੇ ‘ਵਿਸ਼ਵ ਸਿਹਤ ਦਿਵਸ’ ਤੇ ਇਤਿਹਾਸ ਤੇ ਉਦੇਸ਼ ਬਾਰੇ ਚਾਨਣਾ ਪਾਇਆ ਗਿਆ।ਜਿਸ ਵਿੱਚ ਸਕੂਲ ਅਧਿਆਪਕ ਮੈਡਮ ਸੁਨੀਤਾ ਰਾਣੀ, ਮੈਡਮ ਸ਼ਾਂਤੀ ਅਤੇ ਮੈਡਮ ਸਿਮਰਨਜੀਤ ਕੌਰ ਨੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਭਰਪੂਰ ਯੋਗਦਾਨ ਪਾਇਆ ਤੇ ਬੱਚਿਆਂ ਨੂੰ ਇਸ ਤਰਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪ੍ਰਤੀਯੋਗਤਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਦੇ ਨਾਲ ( ਫੋਟੋ : ਅੰਗਰੇਜ ਬਰਾੜ )