ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
— ਹਰਦੇਵ ਸਿੰਘ ਨੇ ਕੀਤੀ ਪ੍ਰਧਾਨਗੀ —
ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ – ਸੇਵਾ ਮੁਕਤ ਕਰਮਚਾਰੀਆਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜਿਲਾ ਪ੍ਰਧਾਨ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੇ ਸਰਪ੍ਰਸਤ ਚੌ. ਦੌਲਤ ਰਾਮ ਸਿੰਘ, ਵਾਈਸ ਚੇਅਰਮੈਨ ਬਸੰਤ ਸਿੰਘ ਰਾਜੂ, ਜਨਰਲ ਸਕੱਤਰ ਕਰਮਜੀਤ ਸ਼ਰਮਾ ਅਤੇ ਐਕਸਾਈਜ ਐਂਡ ਟੈਕਸਟੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੋਮ ਪ੍ਰਕਾਸ਼ ਗੁਪਤਾ ਵੀ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਸਨ। ਮੀਟਿੰਗ ਦੌਰਾਨ ਭੰਵਰ ਲਾਲ ਸ਼ਰਮਾ, ਬਰਨੇਕ ਸਿੰਘ, ਸੁਦਰਸ਼ਨ ਬੇਦੀ, ਮਨਮੋਹਨ ਕਾਲੜਾ, ਮਹਿੰਦਰ ਸਿੰਘ, ਜਸਵੰਤ ਸਿੰਘ ਬਰਾੜ ਭਾਗਸਰ ਅਤੇ ਬੋਹੜ ਸਿੰਘ ਥਾਂਦੇਵਾਲਾ ਨੇ ਆਪਣੇ ਆਪਣੇ ਸੰਬੋਧਨ ਵਿਚ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਬਾਰੇ ਗੱਲਬਾਤ ਕੀਤੀ ਅਤੇ ਇਹ ਮੰਗਾਂ ਤੁਰੰਤ ਮੰਨੇ ਜਾਣ ਦੀ ਅਪੀਲ ਕੀਤੀ। ਮੁੱਖ ਰੂਪ ਵਿਚ ਆਪਣੇ ਸੰਬੋਧਨ ਵਿੱਚ ਪ੍ਰਧਾਨ ਹਰਦੇਵ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਅਤੇ ਉਨਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਬਣਦਾ ਹੈ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਅੱਜ ਦੀ ਮੀਟਿੰਗ ਦੌਰਾਨ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਸੁਰਿੰਦਰਜੀਤ, ਬਲਜਿੰਦਰ ਸਿੰਘ ਖੋਖਰ, ਸੂਰਤ ਸਿੰਘ ਸਚਦੇਵਾ, ਤੇਜਾ ਸਿੰਘ, ਸੁਖਬੰਸ ਸਿੰਘ ਚਾਹਲ ਅਤੇ ਕੁਲਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ। ਖੁਸ਼ੀ ਦੇ ਇਸ ਮੌਕੇ ’ਤੇ ਲੱਡੂ ਵੀ ਵੰਡੇ ਗਏ। ਇਸ ਮੌਕੇ ਦਿਆਲ ਚੰਦ ਤੂਰ, ਬਲਵੰਤ ਸਿੰਘ, ਗੁਰਜੰਟ ਸਿੰਘ ਬੱਲਮਗੜ, ਸਾਧੂ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਗੁਰਬਾਜ ਸਿੰਘ ਅਤੇ ਰੋਸ਼ਨ ਲਾਲ ਆਦਿ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਸਨਮਾਨਿਤ ਕੀਤੇ ਪੈਨਸ਼ਨਰ ਪ੍ਰਧਾਨ ਹਰਦੇਵ ਸਿੰਘ ਅਤੇ ਹੋਰਨਾਂ ਨਾਲ।